Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ; ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਾਨ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਾਨ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਆਏ ਹੜ੍ਹਾਂ ਕਾਰਨ ਬਣੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਭਾਵਿਤ ਲੋਕਾਂ ਲਈ ਸਭ ਤਰ੍ਹਾਂ ਦੀ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ। ਅਸੀਂ ਇਸ ਆਫ਼ਤ ਦੀ ਘੜੀ ਵਿੱਚ ਕੇਰਲ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ “।

*****

ਏਪੀ/ਕੇਪੀ