Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

“ਕੋਲਕਾਤਾ ਵਿੱਚ ਕੱਲ੍ਹ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਰਾਜ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ: ਪੀਐੱਮ @narendramodi”

*****

ਐੱਮਜੇਪੀਐੱਸ/ਐੱਸਐੱਸ/ਵੀਜੇ