Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੌਮੀ ਸੁਰੱਖਿਆ ਗਾਰਡ ਦੇ ਜਵਾਨਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਮੀ ਸੁਰੱਖਿਆ ਗਾਰਡ ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਹਿੰਮਤ, ਸਟੀਕਤਾ ਅਤੇ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਅੱਤਵਾਦ ਵਿਰੁੱਧ ਉਨ੍ਹਾਂ ਦੀ ਨਿਰੰਤਰ ਚੌਕਸੀ ਅਤੇ ਲੋਕਾਂ ਤੇ ਅਹਿਮ ਰਾਸ਼ਟਰੀ ਸੰਪਤੀਆਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਤਤਪਰਤਾ ਬਹੁਤ ਭਰੋਸਾ ਅਤੇ ਮਾਣ ਪੈਦਾ ਕਰਦੀ ਹੈ।

ਸ਼੍ਰੀ ਮੋਦੀ ਨੇ ਐਕਸ ਦੀ ਇੱਕ ਪੋਸਟ ਵਿੱਚ ਕਿਹਾ;

“ਰਾਸ਼ਟਰੀ ਸੁਰੱਖਿਆ ਗਾਰਡ ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ।

ਉਹ ਹਿੰਮਤ, ਸਟੀਕਤਾ ਅਤੇ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਦੀ ਮਿਸਾਲ ਹਨ। ਅੱਤਵਾਦ ਵਿਰੁੱਧ ਉਨ੍ਹਾਂ ਦੀ ਨਿਰੰਤਰ ਚੌਕਸੀ ਅਤੇ ਸਾਡੇ ਲੋਕਾਂ ਤੇ ਅਹਿਮ ਰਾਸ਼ਟਰੀ ਸੰਪਤੀਆਂ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਤਤਪਰਤਾ ਬਹੁਤ ਭਰੋਸਾ ਅਤੇ ਮਾਣ ਪੈਦਾ ਕਰਦੀ ਹੈ।

@nsgblackcats”

********

ਐੱਮਜੇਪੀਐੱਸ/ਐੱਸਐੱਸ/ਐੱਸਟੀ