Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਾਜ਼ਾ ਵਿੱਚ ਸ਼ਾਂਤੀ ਸਥਾਪਨਾ ਲਈ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਅਗਵਾਈ ਦਾ ਸਵਾਗਤ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗਾਜ਼ਾ ਵਿੱਚ ਸ਼ਾਂਤੀ ਯਤਨਾਂ ਵਿੱਚ ਨਿਰਣਾਇਕ ਕਦਮ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਦਾ ਸਵਾਗਤ ਕੀਤਾ ਹੈ। ਸ੍ਰੀ ਮੋਦੀ ਨੇ ਅੱਜ ਕਿਹਾ ਕਿ ਬੰਧਕਾਂ ਦੀ ਰਿਹਾਈ ਦੇ ਸੰਕੇਤ ਮਨੁੱਖਤਾਵਾਦੀ ਅਤੇ ਕੂਟਨੀਤਕ ਕੋਸ਼ਿਸ਼ਾਂ ਵਿੱਚ ਅਹਿਮ ਕਦਮ ਹਨ।

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਇਸ ਖੇਤਰ ਵਿੱਚ ਸਥਾਈ ਅਤੇ ਨਿਆਂਪੂਰਨ ਸ਼ਾਂਤੀ ਲਈ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ ’ਤੇ ਦ੍ਰਿੜ ਹੈ।

ਸ੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

‘‘ਗਾਜ਼ਾ ਵਿੱਚ ਸ਼ਾਂਤੀ ਯਤਨਾਂ ਵਿੱਚ ਫੈਸਲਾਕੁੰਨ ਪ੍ਰਗਤੀ ਲਈ ਅਸੀਂ ਰਾਸ਼ਟਰਪਤੀ ਟਰੰਪ ਦੀ ਅਗਵਾਈ ਦਾ ਸਵਾਗਤ ਕਰਦੇ ਹਾਂ। ਬੰਧਕਾਂ ਦੀ ਰਿਹਾਈ ਦੇ ਸੰਕੇਤ ਮਹੱਤਵਪੂਰਨ ਕਦਮ ਹਨ।

ਭਾਰਤ ਸਥਾਈ ਅਤੇ ਨਿਆਂਪੂਰਨ ਸ਼ਾਂਤੀ ਦੀ ਦਿਸ਼ਾ ਵਿੱਚ ਸਾਰੇ ਯਤਨਾਂ ਦਾ ਦ੍ਰਿੜ੍ਹਤਾ ਨਾਲ ਸਮਰਥਨ ਕਰਦਾ ਰਹੇਗਾ।’

 

@realDonaldTrump

@POTUS”

************

ਐੱਮਜੇਪੀਐੱਸ/ਐੱਸਆਰ