Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਇੱਕ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ‘ਮੇਕ ਇਨ ਇੰਡੀਆ’ ਪਹਿਲ ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਦੇਖਿਆ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਇਹ ਪ੍ਰਦਰਸ਼ਨੀ ਰੱਖਿਆ ਖੇਤਰ ਵਿੱਚ ਸਵਦੇਸ਼ੀਕਰਨ ਅਤੇ ਆਤਮ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਮਿਥੇ ਯਤਨਾਂ ਦੀ ਇੱਕ ਸ਼ਾਨਦਾਰ ਉਦਾਹਰਣ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ: 

“ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਇੱਕ ਪ੍ਰਦਰਸ਼ਨੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿੱਥੇ ਮੈਂ ‘ਮੇਕ ਇਨ ਇੰਡੀਆ’ ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਨੇੜਿਓਂ ਦੇਖਿਆ। ਇਹ ਪ੍ਰਦਰਸ਼ਨੀ ਰੱਖਿਆ ਖੇਤਰ ਵਿੱਚ ਸਵਦੇਸ਼ੀਕਰਨ ਨੂੰ ਉਤਸ਼ਾਹਿਤ ਕਰਨ ਦੇ ਸਾਡੇ ਯਤਨਾਂ ਦੀ ਇੱਕ ਬਿਹਤਰੀਨ ਉਦਾਹਰਣ ਹੈ।”

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ