Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦੇ ਉਦਘਾਟਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦੇ ਉਦਘਾਟਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਸ਼ੁਰੂਆਤ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦੇ ਸਬੂਤ ਵਜੋਂ ਪੇਸ਼ ਕੀਤਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਮਜ਼ਬੂਤ ਸੰਕਲਪਾਂ ਨੂੰ ਲਗਾਤਾਰ ਜ਼ਮੀਨੀ ਹਕੀਕਤ ਵਿੱਚ ਬਦਲ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ‘ਤੇ ਲੜੀਬੱਧ ਪੋਸਟਾਂ ਦੇ ਜ਼ਰੀਏ ਝਲਕੀਆਂ ਸਾਂਝੀਆਂ ਕਰਦੇ ਹੋਏ ਕਿਹਾ:

ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕਰਨ ਲਈ ਸਾਨੰਦ ਵਾਪਸ ਆਉਣਾ ਬੇਹੱਦ ਖ਼ੁਸ਼ੀ ਦੀ ਗੱਲ ਹੈ। ਇਹ ਭਾਰਤ ਨੂੰ ਸੈਮੀਕੰਡਕਟਰ ਅਤੇ ਭਵਿੱਖ ਦੀਆਂ ਤਕਨੀਕਾਂ ਦਾ ਇੱਕ ਪ੍ਰਮੁੱਖ ਕੇਂਦਰ ਬਣਾਉਣ ਦੇ ਸਾਡੇ ਯਤਨਾਂ ਨੂੰ ਹੋਰ ਤੇਜ਼ ਕਰੇਗਾ।

ਸਾਨੰਦ ਵਿੱਚ ਸ਼ੁਰੂ ਹੋਇਆ ਸੀਜੀ ਸੈਮੀ ਦਾ ਪਲਾਂਟ ਟੈਕਨੋਲੋਜੀ, ਭਰੋਸੇ ਅਤੇ ਸਾਂਝੇਦਾਰੀ ਦਾ ਇੱਕ ਅਜਿਹਾ ਮਾਡਲ ਹੈ, ਜੋ ਭਾਰਤ ਦੇ ਸੈਮੀਕੰਡਕਟਰ ਸਫ਼ਰ ਨੂੰ ਨਵੀਂ ਗਤੀ ਦੇਣ ਵਾਲਾ ਹੈ।

ਸੈਮੀਕੰਡਕਟਰ ਇਲੈਕਟ੍ਰਾਨਿਕਸ ਕ੍ਰਾਂਤੀ ਦਾ ਅਗਲਾ ਕਦਮ ਹੈ। ਇਸ ਲਈ ਅਸੀਂ ਮੋਬਾਈਲ ਅਤੇ ਇਲੈਕਟ੍ਰਾਨਿਕਸ ਦੇ ਨਾਲ-ਨਾਲ ਇਸ ਪੂਰੀ ਦੁਨੀਆ ਨੂੰ ਚਲਾਉਣ ਵਾਲੀਆਂ ਚਿਪਸ ਦਾ ਵੀ ਨਿਰਮਾਣ ਕਰਾਂਗੇ।

ਸੈਮੀਕੰਡਕਟਰ ਅਤੇ ਏਆਈ ਕ੍ਰਾਂਤੀ ਦੇ ਇਸ ਦੌਰ ਵਿੱਚ ਆਪਣੇ ਨੌਜਵਾਨ ਸਾਥੀਆਂ ਨੂੰ ਮੇਰੀ ਇਹ ਖ਼ਾਸ ਬੇਨਤੀ…

*********

ਐੱਮਜੇਪੀਐੱਸ/ਐੱਸਐੱਸ/ਵੀਜੇ