ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਸ਼੍ਰੀ ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ਼) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ‘ਤੇ ਲਿਖਿਆ:
ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ਼) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ : ਪੀਐੱਮ @narendramodi
Extremely saddened to hear about the loss of lives due to a mishap at a fireworks factory in Ahmedabad, Gujarat. My thoughts are with the bereaved families in this hour of grief. Praying for the speedy recovery of the injured. The local administration is providing all possible…
— PMO India (@PMOIndia) July 18, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ