Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਕੱਛ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

 ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ;

ਗੁਜਰਾਤ ਦੇ ਕੱਛ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀ.ਐੱਮ.ਐੱਨ.ਆਰ.ਐੱਫ. ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਉੱਥੇ ਹੀ, ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ: ਪੀਐੱਮ @narendramodi

***

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ