Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਗੁਜਰਾਤ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ । ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ । ਅਧਿਕਾਰੀ ਸਥਿਤੀ ’ਤੇ ਬਹੁਤ ਨੇੜਿਓਂ ਨਜ਼ਰ ਰੱਖ ਰਹੇ ਹਨ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।”

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਜਨਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ 2 ਲੱਖ ਰੁਪਏ ਹਰੇਕ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤਾਂ ਅਤੇ ਝੱਖੜ ਨਾਲ ਜ਼ਖਮੀ ਹੋਏ ਲੋਕਾਂ ਲਈ 50 ਹਜ਼ਾਰ ਰੁਪਏ ਹਰੇਕ ਲਈ ਮਨਜ਼ੂਰ ਕੀਤੇ ਹਨ ।

*****

ਏਕੇਟੀ/ਵੀਜੇ