ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਅਤੇ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਉਹ ਡੇਰਾ ਬਾਬਾ ਨਾਨਕ ਵਿਖੇ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਤੇ ਕਾਰਤਾਰਪੁਰ ਲਾਂਘੇ ਦੇ ਉਦਘਾਟਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ’ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿ ਉਹ ਪਵਿੱਤਰ ਸਥਾਨ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘਾ ਰਾਸ਼ਟਰ ਨੂੰ ਸਮਰਪਿਤ ਕਰਕੇ ਮਨਮਾਨ ਮਹਿਸੂਸ ਕਰ ਰਹੇ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਦਾ ਕੌਮੀ ਸੇਵਾ ਐਵਾਰਡ ਨਾਲ ਸਨਮਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਕਮਲਾਂ ਨੂੰ ਸਮਰਪਿਤ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਦੀ ਅਪਾਰ ਬਖ਼ਸ਼ਿਸ਼ ਹੋਈ ਹੈ ਜਿਸ ਰਾਹੀਂ ਹੁਣ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਕਰਨਾ ਸੌਖਾ ਹੋ ਗਿਆ ਹੈ।
ਪ੍ਰਧਾਨ ਮੰਤਰੀ ਨੇ ਐੱਸਜੀਪੀਸੀ, ਪੰਜਾਬ ਸਰਕਾਰ ਅਤੇ ਇਸ ਨਾਲ ਸਬੰਧਿਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰਿਕਾਰਡ ਸਮੇਂ ਵਿੱਚ ਤੀਰਥ ਯਾਤਰੀਆਂ ਦੇ ਸਰਹੱਦ ਪਾਰ ਜਾਣ ਲਈ ਇਸ ਲਾਂਘੇ ਦਾ ਨਿਰਮਾਣ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਰਹੱਦੋਂ ਪਾਰ ਇਸ ਲਾਂਘੇ ਨੂੰ ਸੰਪੂਰਨ ਕਰਵਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਭਾਰਤ ਲਈ ਹੀ ਨਹੀਂ, ਬਲਕਿ ਸਮੁੱਚੀ ਦੁਨੀਆ ਲਈ ਇੱਕ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ਼ ਗੁਰੂ ਹੀ ਨਹੀਂ ਹਨ, ਬਲਕਿ ਉਹ ਇੱਕ ਫਲਸਫ਼ਾ ਹਨ ਅਤੇ ਸਾਡੇ ਜੀਵਨ ਜਿਉਣ ਦਾ ਇੱਕ ਅਧਾਰ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੱਚੀਆਂ ਕਦਰਾਂ ਕੀਮਤਾਂ ਨਾਲ ਜਿਉਣ ਦਾ ਮਹੱਤਵ ਸਿਖਾਇਆ ਹੈ ਅਤੇ ਇਮਾਨਦਾਰੀ ਅਤੇ ਆਤਮ ਵਿਸ਼ਵਾਸ ਦੇ ਅਧਾਰ ’ਤੇ ਇੱਕ ਆਰਥਿਕ ਪ੍ਰਣਾਲੀ ਵੀ ਪ੍ਰਦਾਨ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰਾ ਅਤੇ ਏਕਤਾ ਦੀ ਸਿੱਖਿਆ ਦਿੱਤੀ ਅਤੇ ਉਨ੍ਹਾਂ ਨੇ ਵਿਭਿੰਨ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਸੰਘਰਸ਼ ਕੀਤਾ।
ਕਰਤਾਰਪੁਰ ਨੂੰ ਨਾਨਕ ਦੇਵ ਜੀ ਦੀ ਰੂਹਾਨੀ ਆਭਾ ਨਾਲ ਭਰਪੂਰ ਪਵਿੱਤਰ ਸਥਾਨ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਹਜ਼ਾਰਾਂ ਤੀਰਥ ਯਾਤਰੀਆਂ ਦੀ ਮਦਦ ਕਰੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਨੇ ਦੇਸ਼ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕੀਤੀ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਦੇਸ਼ ਅਤੇ ਵਿਸ਼ਵ ਪੱਧਰ ’ਤੇ ਸਫਾਰਤਖਾਨਿਆਂ ਰਾਹੀ ਕਈ ਪ੍ਰੋਗਰਾਮ ਕੀਤੇ ਗਏ ਹਨ।
ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਦੇਸ਼ ਵਿੱਚ ਮਨਾਉਣ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿੱਚ ਗੁਜਰਾਤ ਦੇ ਜਾਮਨਗਰ ਵਿੱਚ 750 ਬਿਸਤਰਿਆਂ ਦਾ ਹਸਪਤਾਲ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਨੈਸਕੋ ਦੀ ਮਦਦ ਨਾਲ ਗੁਰਬਾਣੀ ਨੂੰ ਵਿਸ਼ਵ ਦੀਆਂ ਵਿਭਿੰਨ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾ ਰਿਹਾ ਹੈ ਜਿਸ ਨਾਲ ਨਵੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮਹੱਤਵਪੂਰਨ ਸਥਾਨਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ, ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ, ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਦਾ ਰੇਲਵੇ ਅਤੇ ਹਵਾਈ ਸੰਪਰਕ ਮਜ਼ਬੂਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਅਤੇ ਨਾਂਦੇੜ ਵਿਚਕਾਰ ਵਿਸ਼ੇਸ਼ ਉਡਾਣਾਂ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਰ੍ਹਾਂ ਹੀ ਅੰਮ੍ਰਿਤਸਰ ਤੋਂ ਲੰਡਨ ਤੱਕ ‘ੴ’ ਦਾ ਸੰਦੇਸ਼ ਦਿੰਦੀ ਏਅਰ ਇੰਡੀਆ ਦੀ ਹਵਾਈ ਉਡਾਣ ਚੱਲ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਲਾਭ ਹੋਇਆ ਹੈ। ਵਿਦੇਸ਼ ਰਹਿ ਰਹੇ ਲੋਕਾਂ ਨੂੰ ਭਾਰਤ ਆਉਣ ਮੌਕੇ ਆਉਂਦੀਆਂ ਮੁਸ਼ਕਲਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਬਹੁਤ ਸਾਰੇ ਪਰਿਵਾਰ ਵੀਜਾ ਅਤੇ ਓਸੀਆਈ ਕਾਰਡਾਂ ਲਈ ਅਰਜ਼ੀਆਂ ਦੇ ਸਕਦੇ ਹਨ। ਉਹ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਸੌਖਾ ਹੀ ਮਿਲ ਸਕਦੇ ਹਨ ਅਤੇ ਤੀਰਥ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦੋ ਹੋਰ ਫੈਸਲਿਆਂ ਨਾਲ ਵੀ ਸਿੱਖਾਂ ਨੂੰ ਮਦਦ ਮਿਲੀ ਹੈ। ਇਨ੍ਹਾਂ ਵਿਚੋਂ ਇੱਕ ਧਾਰਾ 370 ਨੂੰ ਖਤਮ ਕਰਨਾ ਹੈ। ਇਸ ਨਾਲ ਜੰਮੂ ਅਤੇ ਕਸ਼ਮੀਰ ਅਤੇ ਲੇਹ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਮਦਦ ਮਿਲੇਗੀ ਅਤੇ ਉਹ ਦੇਸ਼ ਦੇ ਹੋਰ ਨਾਗਰਿਕਾਂ ਵਾਂਗ ਹੀ ਸਮਾਨ ਅਧਿਕਾਰ ਪ੍ਰਾਪਤ ਕਰ ਸਕਣਗੇ। ਇਸ ਤਰ੍ਹਾਂ ਹੀ ਨਾਗਰਿਕਤਾ ਸੋਧ ਬਿੱਲ ਨਾਲ ਸਿੱਖਾਂ ਨੂੰ ਦੇਸ਼ ਦੇ ਨਾਗਰਿਕ ਬਣਨ ਵਿੱਚ ਆਸਾਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਗੁਰੂ ਗੋਬਿੰਦ ਸਿੰਘ ਜੀ ਤੱਕ ਕਈ ਅਧਿਆਤਮਕ ਗੁਰੂਆਂ ਨੇ ਭਾਰਤ ਦੀ ਏਕਤਾ ਅਤੇ ਸੁਰੱਖਿਆ ਲਈ ਆਪਣਾ ਜੀਵਨ ਸਪਰਪਣ ਕਰ ਦਿੱਤਾ। ਦੇਸ਼ ਦੇ ਅਜ਼ਾਦੀ ਸੰਗਰਾਮ ਵਿੱਚ ਕਈ ਸਿੱਖਾਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੇਂਦਰ ਨੇ ਇਨ੍ਹਾਂ ਨੂੰ ਮਾਨਤਾ ਦੇਣ ਲਈ ਕਈ ਕਦਮ ਉਠਾਏ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਲਿਆਂਵਾਲਾ ਬਾਗ ਯਾਦਗਾਰ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਦੇ ਹੁਨਰ ਅਤੇ ਸਵੈ ਰੋਜ਼ਗਾਰ ’ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਦਰਭ ਵਿੱਚ ਲਗਭਗ 27 ਲੱਖ ਸਿੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ।
ਵੀਆਰਆਰਕੇ
ये मेरा सौभाग्य है कि मैं आज देश को करतारपुर साहिब कॉरिडोर समर्पित कर रहा हूं।
— PMO India (@PMOIndia) November 9, 2019
जैसी अनुभूति आप सभी को ‘कार सेवा’ के समय होती है, वही मुझे इस वक्त हो रही है।
मैं आप सभी को, पूरे देश को, दुनिया भर में बसे सिख भाई-बहनों को बहुत-बहुत बधाई देता हूं: PM @narendramodi
गुरु नानक देव जी के 550वें प्रकाश-उत्सव से पहले, इंटीग्रेटेड चेकपोस्ट, करतारपुर साहिब कॉरिडोर का खुलना, हम सभी के लिए दोहरी खुशी लेकर आया है।
— PMO India (@PMOIndia) November 9, 2019
इस कॉरिडोर के बनने के बाद, अब गुरुद्वारा दरबार साहिब के दर्शन आसान हो जाएंगे: PM @narendramodi
गुरु नानक देव जी, सिर्फ सिख पंथ की, भारत की ही धरोहर नहीं, बल्कि पूरी मानवता के लिए प्रेरणा पुंज हैं।
— PMO India (@PMOIndia) November 9, 2019
गुरु नानक देव एक गुरु होने के साथ-साथ एक विचार हैं, जीवन का आधार हैं: PM @narendramodi
अपनी यात्राओं का मकसद, गुरु नानक देव जी ने ही बताया था।
— PMO India (@PMOIndia) November 9, 2019
बाबे आखिआ, नाथ जी, सचु चंद्रमा कूडु अंधारा !!
कूडु अमावसि बरतिआ, हउं भालण चढिया संसारा !!
PM @narendramodi
उन्होंने सीख दी है कि सच्चाई और ईमानदारी से किए गए विकास से हमेशा तरक्की और समृद्धि के रास्ते खुलते हैं।
— PMO India (@PMOIndia) November 9, 2019
उन्होंने सीख दी है कि धन तो आता जाता रहेगा पर सच्चे मूल्य हमेशा रहते हैं: PM @narendramodi
कहते हैं शब्द हमेशा ऊर्जा बनकर वातावरण में विद्यमान रहते हैं।
— PMO India (@PMOIndia) November 9, 2019
करतारपुर से मिली गुरुवाणी की ऊर्जा, सिर्फ हमारे सिख भाई-बहनों को ही नहीं बल्कि हर भारतवासी को अपना आशीर्वाद देगी: PM @narendramodi
करतारपुर में ही उन्होंने प्रकृति के गुणों का गायन किया था। उन्होंने कहा था- “पवणु गुरु, पाणी पिता, माता धरति महतु”!!!
— PMO India (@PMOIndia) November 9, 2019
यानि हवा को गुरु मानो, पानी को पिता और धरती को माता के बराबर महत्व दो: PM @narendramodi
बीते एक साल से देश और विदेश में कीर्तन, कथा, प्रभात फेरी, लंगर, जैसे आयोजनों के माध्यम से गुरु नानक देव की सीख का प्रचार किया जा रहा है।
— PMO India (@PMOIndia) November 9, 2019
इससे पहले गुरु गोबिंद सिंह जी के 350वें प्रकाशोत्सव को भी इसी तरह भव्यता के साथ पूरी दुनिया में मनाया गया था: PM @narendramodi
सुल्तानपुर लोधी को हैरिटेज टाउन बनाने का काम चल रहा है।
— PMO India (@PMOIndia) November 9, 2019
हैरिजेट कॉम्प्लैक्स हो, म्यूजियम हो, ऑडिटोरियम हो, ऐसे अनेक काम यहां या तो पूरे हो चुके हैं या फिर जल्द पूरे होने वाले हैं: PM @narendramodi
केंद्र सरकार ने एक और महत्वपूर्ण फैसला लिया है, जिसका लाभ दुनियाभर में बसे अनेक सिख परिवारों को हुआ है।
— PMO India (@PMOIndia) November 9, 2019
कई सालों से, कुछ लोगों को भारत में आने पर जो दिक्कत थी, अब उन दिक्कतों को दूर कर दिया गया है: PM @narendramodi
हमारी गुरु परंपरा, संत परंपरा, ऋषि परंपरा, ने अलग-अलग कालखंड में, अपने-अपने हिसाब से चुनौतियों से निपटने के रास्ते सुझाए हैं।
— PMO India (@PMOIndia) November 9, 2019
उनके रास्ते जितने तब सार्थक थे, उतने ही आज भी अहम हैं।
राष्ट्रीय एकता और राष्ट्रीय चेतना के प्रति हर संत, हर गुरु का आग्रह रहा है: PM @narendramodi
आइए, इस अहम और पवित्र पड़ाव पर हम संकल्प लें कि गुरु नानक जी के वचनों को अपने जीवन का हिस्सा बनाएंगे।
— PMO India (@PMOIndia) November 9, 2019
हम समाज के भीतर सद्भाव पैदा करने के लिए हर कोशिश करेंगे: PM @narendramodi