Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੂਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉੱਤਸਵ ਉੱਤੇ ਉਨ੍ਹਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਸਿੱਖਾਂ ਦੇ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਉਤੇ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ, ” ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦੇ ਮੌਕੇ ਮੈਂ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਹਾਂ। ਉਹ ਭਾਰੀ ਵਿਦਵਤਾ ਅਤੇ ਦਲੇਰੀ ਦੇ ਪ੍ਰਤੀਕ ਸਨ। ਉਨ੍ਹਾਂ ਦੇ ਦਲੇਰੀ ਭਰੇ ਕਾਰਨਾਮੇ ਅਤੇ ਪਵਿੱਤਰ ਵਿਚਾਰ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਣਾ ਦੇ ਰਹੇ ਹਨ।

ਸ੍ਰੀ ਗੁਰੂ ਗੋਬਿੰਦ ਸਿੰਘ ਬਰਾਬਰੀ ਦੀ ਤਾਕਤ ਵਿਚ ਯਕੀਨ ਰੱਖਦੇ ਸਨ। ਉਹ ਹਰ ਤਰ੍ਹਾਂ ਦੇ ਵਿਤਕਰੇ ਦੇ ਵਿਰੋਧੀ ਸਨ ਅਤੇ ਉਨ੍ਹਾਂ ਦੀ ਨਿਆਂ ਅਤੇ ਇਮਾਨਦਾਰੀ ਦੀ ਭਾਵਨਾ ਕਾਰਨ ਹੀ ਉਨ੍ਹਾਂ ਦਾ ਸਤਿਕਾਰ ਹੁੰਦਾ ਹੈ।”

*****

AKT/HS
(Release ID :174810)