Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੋਆ ਮੁਕਤੀ ਦਿਵਸ ‘ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੋਆ ਮੁਕਤੀ ਦਿਵਸ ਦੇਸ਼ ਨੂੰ ਭਾਰਤ ਦੀ ਰਾਸ਼ਟਰੀ ਯਾਤਰਾ ਦੇ ਇੱਕ ਮਹੱਤਵਪੂਰਨ ਅਧਿਆਇ ਦੀ ਯਾਦ ਦਿਵਾਉਂਦਾ ਹੈ। ਪ੍ਰਧਾਨ ਮੰਤਰੀ ਨੇ ਅਜਿੱਤ ਹੌਸਲੇ ਨੂੰ ਯਾਦ ਕੀਤਾ, ਜਿਨ੍ਹਾਂ ਨੇ ਬੇਇਨਸਾਫ਼ੀ ਨੂੰ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹਿੰਮਤ ਅਤੇ ਦ੍ਰਿੜ੍ਹਤਾ ਨਾਲ ਆਜ਼ਾਦੀ ਲਈ ਲੜਾਈ ਲੜੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਰਾਸ਼ਟਰ ਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ, ਕਿਉਂਕਿ ਰਾਸ਼ਟਰ ਗੋਆ ਦੇ ਸਰਬ-ਪੱਖੀ ਵਿਕਾਸ ਵੱਲ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ  ‘ਤੇ ਲਿਖਿਆ;

“ਗੋਆ ਮੁਕਤੀ ਦਿਵਸ ਸਾਨੂੰ ਸਾਡੀ ਰਾਸ਼ਟਰੀ ਯਾਤਰਾ ਦੇ ਇੱਕ ਮਹੱਤਵਪੂਰਨ ਅਧਿਆਇ ਦੀ ਯਾਦ ਦਿਵਾਉਂਦਾ ਹੈ। ਅਸੀਂ ਉਨ੍ਹਾਂ ਲੋਕਾਂ ਦੀ ਅਜਿੱਤ ਭਾਵਨਾ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਬੇਇਨਸਾਫ਼ੀ ਨੂੰ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹਿੰਮਤ ਅਤੇ ਦ੍ਰਿੜ੍ਹਤਾ ਨਾਲ ਆਜ਼ਾਦੀ ਲਈ ਲੜਾਈ ਲੜੀ। ਉਨ੍ਹਾਂ ਦੀਆਂ ਕੁਰਬਾਨੀਆਂ ਸਾਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ, ਕਿਉਂਕਿ ਅਸੀਂ ਗੋਆ ਦੇ  ਸਰਬ-ਪੱਖੀ ਵਿਕਾਸ ਵੱਲ ਕੰਮ ਕਰ ਰਹੇ ਹਾਂ।”

*****

ਐੱਮਜੇਪੀਐੱਸ/ਐੱਸਟੀ