Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਸ਼ਹਿਰ ਦੀ ਵਿਲੱਖਣ ਪਛਾਣ ਨੂੰ ਯੋਜਨਾਬੱਧ ਰਾਸ਼ਟਰੀ ਵਿਕਾਸ ਦੇ ਇੱਕ ਆਦਰਸ਼ ਮਾਡਲ ਵਜੋਂ ਉਜਾਗਰ ਕਰਦਿਆਂ, ਸ਼੍ਰੀ ਮੋਦੀ ਨੇ ਬਿਹਤਰ ਜੀਵਨਸ਼ੈਲੀ ਅਤੇ ਸੁਖਾਲ਼ਾ ਜੀਵਨ ਯਕੀਨੀ ਬਣਾਉਣ ਵਿੱਚ ਇਸ ਦੀ ਸਾਖ਼ ਦਾ ਜ਼ਿਕਰ ਕੀਤਾ ਉਨ੍ਹਾਂ ਨੇ ਮਾਂ ਚੰਡੀ ਦੇ ਅਸ਼ੀਰਵਾਦ ਨੂੰ ਯਾਦ ਕਰਦਿਆਂ ਕਿਹਾ ਕਿ ਸਰਕਾਰ ਚੰਡੀਗੜ੍ਹ ਦੇ ਨਿਰੰਤਰ ਅਤੇ ਢਾਂਚਾਗਤ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਸ਼੍ਰੀ ਮੋਦੀ ਨੇ ਐੱਕਸਤੇ ਲੜੀਵਾਰ ਪੋਸਟਾਂ ਵਿੱਚ ਕਿਹਾ:

ਚੰਡੀਗੜ੍ਹ ਦੇ ਲੋਕਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਜ਼ਬਰਦਸਤ ਉਤਸ਼ਾਹ ਹੈ

ਚੰਡੀਗੜ੍ਹ ਦੇ ਲੋਕਾਂ ਨੇ ਸਵੱਛਤਾ ਪ੍ਰਤੀ ਇੱਕ ਨਵੀਂ ਜਾਗਰੂਕਤਾ ਪੈਦਾ ਕੀਤੀ ਹੈ ਮੈਂ ਇੱਥੋਂ ਦੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਲਈ ਖ਼ਾਸ ਤੌਰਤੇ ਵਧਾਈ ਦਿੰਦਾ ਹਾਂ ਸਵੱਛਤਾ ਨਾਲ ਸਬੰਧਤ ਅਜਿਹੇ ਅਭਿਆਨ ਅੱਜ ਦੇਸ਼ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੇ ਹਨ

ਬੀਤੇ 12 ਸਾਲਾਂ ਵਿੱਚ ਸਾਡੀ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਦੇਸ਼ ਦੀ ਸਮਰੱਥਾ ਨੂੰ ਮਜ਼ਬੂਤ ਕੀਤਾ ਹੈ, ਜਿਸ ਕਾਰਨ ਅੱਜ ਲੋਕਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਮਿਲ ਰਹੀਆਂ ਹਨ ਸਾਡੇ ਯਤਨਾਂ ਦਾ ਇੱਕ ਮਹੱਤਵਪੂਰਨ ਨਤੀਜਾ ਇਹ ਵੀ ਹੈ ਕਿ ਭਾਰਤ ਮੈਡੀਕਲ ਟੂਰਿਜ਼ਮ ਦਾ ਇੱਕ ਅਹਿਮ ਕੇਂਦਰ ਬਣਦਾ ਜਾ ਰਿਹਾ ਹੈ

ਅਸੀਂ ਸਿਰਫ਼ ਬਿਮਾਰੀਆਂ ਦੇ ਇਲਾਜਤੇ ਹੀ ਨਹੀਂ, ਸਗੋਂ ਰੋਕਥਾਮ ਅਧਾਰਤ ਸਿਹਤ ਸੰਭਾਲਤੇ ਵੀ ਲਗਾਤਾਰ ਧਿਆਨ ਕੇਂਦਰਿਤ ਕੀਤਾ ਹੈ ਇਸ ਦਾ ਵੱਡਾ ਲਾਭ ਸਾਡੀਆਂ ਮਾਵਾਂਭੈਣਾਂ, ਗ਼ਰੀਬ ਭੈਣਭਰਾਵਾਂ ਅਤੇ ਮੱਧ ਵਰਗ ਨੂੰ ਵੀ ਮਿਲ ਰਿਹਾ ਹੈ

************

ਐਮਜੇਪੀਐਸ/ਐਸਐਸ/ਵੀਜੇ