Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਦਰਸ਼ੇਖਰ ਆਜ਼ਾਦ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਦੀ ਅਦੁੱਤੀ ਹਿੰਮਤ ਅਤੇ ਅਟੁੱਟ ਦੇਸ਼ ਭਗਤੀ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿੱਚ ਇੱਕ ਮਾਣਮੱਤਾ ਸਥਾਨ ਰੱਖਦੀ ਹੈ।

ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਅਣਗਿਣਤ ਨੌਜਵਾਨ ਭਾਰਤੀਆਂ ਨੂੰ ਦੇਸ਼ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਹਰ ਪੀੜ੍ਹੀ ਨੂੰ ਮਾਰਗ-ਦਰਸ਼ਨ ਅਤੇ ਪ੍ਰੇਰਨਾ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਆਪਣੀ ਪੋਸਟ ਵਿੱਚ ਲਿਖਿਆ:

“ਅਮਰ ਸ਼ਹੀਦ ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ। ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਅਟੁੱਟ ਦੇਸ਼ ਭਗਤੀ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿੱਚ ਇੱਕ ਮਾਣਮੱਤਾ ਸਥਾਨ ਰੱਖਦੀ ਹੈ। ਉਨ੍ਹਾਂ ਨੇ ਅਣਗਿਣਤ ਨੌਜਵਾਨ ਭਾਰਤੀਆਂ ਨੂੰ ਰਾਸ਼ਟਰ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ