Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਬਲਰਾਮਜੀ ਦਾਸ ਟੰਡਨ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਬਲਰਾਮਜੀ ਦਾਸ ਟੰਡਨ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ਸ਼੍ਰੀ ਬਲਰਾਮਜੀ ਦਾਸ ਟੰਡਨ , ਛੱਤੀਸਗੜ੍ਹ ਦੇ ਰਾਜਪਾਲ ਦੇ ਅਕਾਲ ਚਲਾਣੇ ਕਾਰਨ ਦੁਖੀ ਹਾਂ। ਅਸੀਂ ਇੱਕ ਹਰਮਨਪਿਆਰੀ ਸ਼ਖ਼ਸੀਅਤ ਨੂੰ ਗਵਾ ਲਿਆ ਹੈ ਜਿਨ੍ਹਾਂ ਦੀ ਸਮਾਜ ਲਈ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੁਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਨਾਲ ਹਨ।

ਸ਼੍ਰੀ ਬਲਰਾਮਜੀ ਦਾਸ ਟੰਡਨ ਨੇ ਪੰਜਾਬ ਵਿੱਚ ਕਈ ਦਹਾਕੇ ਸ਼ਾਂਤੀ ਅਤੇ ਵਿਕਾਸ ਲਈ ਕੰਮ ਕਰਦਿਆਂ ਬਿਤਾਏ ਸਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ, ਉਦਯੋਗ ਅਤੇ ਮਜ਼ਦੂਰ ਭਲਾਈ ਵਰਗੇ ਖੇਤਰਾਂ ਵਿੱਚ ਵਿਖਾਏ ਉਤਸ਼ਾਹ ਨੇ ਰਾਜ ਨੂੰ ਬਹੁਤ ਲਾਭ ਪਹੁੰਚਾਇਆ। ਐਮਰਜੈਂਸੀ ਦੇ ਵਿਰੋਧ ਸਮੇਂ ਉਨ੍ਹਾਂ ਦੇ ਸਾਹਸ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਰਹੇਗਾ।

***

 

ਏਕੇਟੀ/ਐੱਸਐੱਚ