ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦਾ ਦੌਰਾ ਕੀਤਾ। ਜਾਂਜਗੀਰ-ਚੰਪਾ ਵਿੱਚ ਉਹ ਰਵਾਇਤੀ ਹੈਂਡਲੂਮ ਅਤੇ ਖੇਤਾਬਾੜੀ ਬਾਰੇ ਇੱਕ ਪ੍ਰਦਰਸ਼ਨੀ ਦੇਖਣ ਗਏ। ਉਨ੍ਹਾਂ ਨੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਅਤੇ ਪੇਂਡਰਾ-ਅਨੂਪਪੁਰ ਤੀਜੀ ਰੇਲਵੇ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ।
ਇੱਕ ਵੱਡੇ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਯਾਦ ਕੀਤਾ ਜਿਨ੍ਹਾਂ ਨੇ ਤਿੰਨ ਨਵੇਂ ਰਾਜ ਉੱਤਰਾਖੰਡ, ਝਾਰਖੰਡ ਅਤੇ ਛੱਤੀਸਗੜ੍ਹ ਬਣਾਏ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਦੀ ਉਨ੍ਹਾਂ ਦੀ ਦ੍ਰਿਸ਼ਟੀ ਹੀ ਹੈ ਕਿ ਇਹ ਸਾਰੇ ਰਾਜ ਤੇਜ਼ੀ ਨਾਲ ਪ੍ਰਗਤੀ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵਿਕਾਸ ਪ੍ਰਤੀ ਸਮਰਪਿਤ ਹੈ ਅਤੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣਾ ਚਾਹੁੰਦੇ ਹਾਂ।
ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਵੋਟ ਬੈਂਕ ਜਾਂ ਚੋਣ ਜਿੱਤਣ ਲਈ ਯੋਜਨਾ ਬਣਾਉਣ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇੱਕ ਨਵਾਂ, ਆਧੁਨਿਕ ਛੱਤੀਸਗੜ੍ਹ ਬਣਾਉਣਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸਬਕਾ ਸਾਥ, ਸਬਕਾ ਵਿਕਾਸ ਦੇ ਮਿਸ਼ਨ ਨਾਲ ਅੱਗੇ ਵਧ ਰਹੇ ਹਾਂ ਅਤੇ ਨਾਲ ਹੀ ਜ਼ੋਰ ਦੇ ਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਲਈ ਸਖਤ ਮਿਹਨਤ ਕਰ ਰਹੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲੇ ਜਿਸ ਨਾਲ ਉਨ੍ਹਾਂ ਨੂੰ ਲਾਭ ਹੋਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਕਿਸਾਨਾਂ ਦੇ ਇਸ ਮਿਸ਼ਨ ਵਿੱਚ ਮਦਦਗਾਰ ਸਿੱਧ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਟੈਕਨੋਲੋਜੀ ਦੇ ਜ਼ਰੀਏ ਕਿਸਾਨਾਂ ਦੀ ਭਲਾਈ ਦੇ ਕੰਮ ਯਕੀਨੀ ਬਣਾਏ ਜਾ ਰਹੇ ਹਨ ਜਿਸ ਤਹਿਤ ਕਈ ਯੋਜਨਾਵਾਂ ਜਿਵੇਂ ਭੂਮੀ ਸਿਹਤ ਕਾਰਡ ਅਤੇ ਫਸਲ ਬੀਮਾ ਯੋਜਨਾ ਰਾਹੀਂ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਯਾਦ ਦਿਵਾਉਂਦਿਆਂ ਕਿਹਾ ਕਿ ਪਹਿਲਾਂ ਅਜਿਹਾ ਸਮਾਂ ਸੀ ਜਦੋਂ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਹੀ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਮਿਲਦਾ ਸੀ ਅਤੇ ਭ੍ਰਿਸ਼ਟਾਚਾਰ ਨੇ ਸ਼ਾਸਨ ਪ੍ਰਣਾਲੀ ਨੂੰ ਬਰਬਾਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਸਭ ਦੇ ਵਿਕਾਸ ਲਈ ਵਚਨਬੱਧ ਹਾਂ। ਕੇਂਦਰ ਸਰਕਾਰ 2022 ਤੱਕ ਹਰ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣਾ ਚਾਹੁੰਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਖਾਨੇ ਬਣਾਉਣ ਦਾ ਕੰਮ ਮਿਸ਼ਨ ਵਾਂਗ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉੱਜਵਲਾ ਯੋਜਨਾ ਤਹਿਤ ਗ਼ਰੀਬਾਂ ਨੂੰ ਖਾਣਾ ਪਕਾਉਣ ਲਈ ਗੈਸ ਕਨੈਕਸ਼ਨ ਦਿੱਤੇ ਗਏ ਸਨ ਅਤੇ ਹੁਣ ਸੌਭਾਗਯ ਯੋਜਨਾ ਰਾਹੀਂ ਹਰ ਘਰ ਵਿੱਚ ਬਿਜਲੀ ਕਨੈਕਸ਼ਨ ਯਕੀਨੀ ਬਣਾਏ ਜਾ ਰਹੇ ਹਨ।
*****
ਏਕੇਟੀ /ਵੀਜੇ
We do not believe in making schemes for a vote-bank or schemes to win elections.
— PMO India (@PMOIndia) September 22, 2018
We want to create a new, modern Chhattisgarh.
We are moving ahead with the mission of Sabka Saath, Sabka Vikas: PM
We are working hard to ensure that farmers benefit through value addition.
— PMO India (@PMOIndia) September 22, 2018
Pradhan Mantri Kisan Sampada Yojana is helping farmers in this mission: PM
Addressed a massive public meeting in @JanjgirDist. Talked at length about the efforts of the Central Government and the Chhattisgarh Government towards the welfare of the state’s farmers, youth and poor. Here is my speech. https://t.co/6zgmUzyzQI pic.twitter.com/LxwWfy1QG1
— Narendra Modi (@narendramodi) September 22, 2018