Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦਾ ਦੌਰਾ ਕੀਤਾ, ਨਯਾ ਰਾਏਪੁਰ ਵਿੱਚ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ, ਆਧੁਨਿਕ ਅਤੇ ਵਿਸਤਾਰਿਤ ਭਿਲਾਈ ਸਟੀਲ ਪਲਾਂਟ ਰਾਸ਼ਟਰ ਨੂੰ ਸਮਰਪਿਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦਾ ਦੌਰਾ ਕੀਤਾ। ਉਨ੍ਹਾਂ ਨੇ ਨਯਾ ਰਾਏਪੁਰ ਸਮਾਰਟ ਸਿਟੀ ਵਿੱਚ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੂੰ ਕਮਾਂਡ ਐਂਡ ਕੰਟਰੋਲ ਸੈਂਟਰ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ।

ਪ੍ਰਧਾਨ ਮੰਤਰੀ ਨੇ ਇਸ ਤੋਂ ਬਾਅਦ ਭਿਲਾਈ ਸਟੀਲ ਪਲਾਂਟ ਦੇ ਬਲਾਸਟ ਫਰਨੈਸ-8 (Blast Furnace-8) ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ ਸਟੀਲ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਦਾ ਸਆਗਤ ਕਰਨ ਲਈ ਲੋਕ ਸੜਕਾਂ ’ਤੇ ਲਾਈਨਾਂ ਬਣਾ ਕੇ ਖੜ੍ਹੇ ਰਹੇ

ਪ੍ਰਧਾਨ ਮੰਤਰੀ ਨੇ ਇੱਕ ਵਿਸ਼ਾਲ ਜਨ ਸਭਾ ਵਿੱਚ ਆਧੁਨਿਕ ਅਤੇ ਵਿਸਤਾਰਿਤ ਭਿਲਾਈ ਸਟੀਲ ਪਲਾਂਟ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਆਈਆਈਟੀ ਭਿਲਾਈ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਭਾਰਤਨੈੱਟ ਪੜਾਅ-2 ਦੀ ਸ਼ੁਰੂਆਤ ਦੇ ਮੌਕੇ ’ਤੇ ਇੱਕ ਤਖ਼ਤੀ ਤੋਂ ਪਰਦਾ ਹਟਾਇਆਪ੍ਰਧਾਨ ਮੰਤਰੀ ਨੇ ਜਗਦਲਪੁਰ ਅਤੇ ਰਾਏਪੁਰ ਦਰਮਿਆਨ ਹਵਾਈ ਸੇਵਾਵਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਯੋਜਨਾਵਾਂ ਦੇ ਲਾਭਾਰਥੀਆਂ ਨੂੰ ਲੈਪਟੌਪ, ਸਰਟੀਫਿਕੇਟ ਅਤੇ ਚੈੱਕ ਆਦਿ ਵੀ ਵੰਡੇ।

ਪ੍ਰਧਾਨ ਮੰਤਰੀ ਨੇ ਹਾਜ਼ਰ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਹਰ ਤਰ੍ਹਾਂ ਦੀ ਹਿੰਸਾ ਦਾ ਸਭ ਤੋਂ ਚੰਗਾ ਹੱਲ ਹੈ।

ਉਨ੍ਹਾਂ ਕਿਹਾ ਕਿ ਭਿਲਾਈ ਸਟੀਲ ਪਲਾਂਟ ਨੇ ਰਾਸ਼ਟਰ ਨਿਰਮਾਣ ਵਿੱਚ ਵਿਆਪਕ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਅਤੇ ਵਿਰਤਾਰਿਤ ਪਲਾਂਟ ‘ਨਵੇਂ ਭਾਰਤ’ ਦੀ ਮਜ਼ਬੂਤ ਨੀਂਹ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਉਨ੍ਹਾਂ ਲਾਭਾਂ ਬਾਰੇ ਵੀ ਦੱਸਿਆ ਜੋ ਅੱਜ ਲਾਂਚ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਨਾਲ ਸੁਨਿਸ਼ਚਿਤ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ‘ਗ੍ਰਾਮ ਸਵਰਾਜ ਅਭਿਆਨ’ ਦਾ ਵਿਆਪਕ ਸਕਾਰਾਤਮਕ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ (ਮਿਸ਼ਨ) ਨੂੰ ਉਨ੍ਹਾਂ 115 ਖਾਹਿਸ਼ੀ (Aspirational) ਜ਼ਿਲ੍ਹਿਆਂ ਵਿੱਚ ਬਹੁਤ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ 12 ਜ਼ਿਲ੍ਹੇ ਛੱਤੀਸਗੜ੍ਹ ਵਿੱਚ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਲਾਭਾਂ ਦਾ ਵੀ ਜ਼ਿਕਰ ਕੀਤਾ ਜੋ ਵੱਖ-ਵੱਖ ਸਕੀਮਾਂ ਜਿਵੇਂ ਕਿ ਜਨ ਧਨ ਯੋਜਨਾ, ਮੁਦਰਾ ਯੋਜਨਾ, ਉੱਜਵਲਾ ਯੋਜਨਾ, ਫ਼ਸਲ ਬੀਮਾ ਯੋਜਨਾ ਅਤੇ ਸੌਭਾਗਯ (Saubhagya ) ਦੀ ਬਦੌਲਤ ਇਸ ਰਾਜ ਵਿੱਚ ਸੰਭਵ ਹੋਏ ਹਨ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕਬਾਇਲੀ ਅਬਾਦੀ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਣ ਅਧਿਕਾਰ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਬਾਇਲੀ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦੇਸ਼ ਭਰ ਵਿੱਚ ‘ਏਕਲਵਿਆ ਵਿੱਦਿਆਲਾ (Eklavya Vidyalayas)’ ਖੋਲ੍ਹੇ ਜਾ ਰਹੇ ਹਨ।

***

ਏਕੇਟੀ/ਵੀਜੇ/ਐੱਸਕੇ