Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲਿਆਂਵਾਲਾ ਬਾਗ਼ ਹੱਤਿਆਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ਼ ਹੱਤਿਆਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ, ਭਿਆਨਕ ਜਲਿਆਂਵਾਲਾ ਬਾਗ਼ ਹੱਤਿਆਕਾਂਡ ਦੇ 100 ਸਾਲ  ਪੂਰੇ ਹੋਣ ‘ਤੇ, ਭਾਰਤ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕਰਦਾ ਹੈ ਜਿਹੜੇ ਉਸ ਮੰਦਭਾਗੇ ਦਿਨ ਸ਼ਹੀਦ ਹੋਏ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਕਦੇ ਵੀ ਨਹੀਂ ਭੁੱਲੇਗੀ। ਉਨ੍ਹਾਂ ਦੀ ਯਾਦ ਸਾਨੂੰ ਅਜਿਹੇ ਭਾਰਤ ਦੇ ਨਿਰਮਾਣ ਲਈ ਹੋਰ ਵੀ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ ਜਿਸ ‘ਤੇ ਉਨ੍ਹਾਂ ਨੂੰ ਮਾਣ ਹੋਵੇਗਾ।”

*****

ਏਕੇਟੀ/ਕੇਪੀ