Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜ਼ੈਂਬੀਆ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ’ਤੇ ਮਹਾਮਹਿਮ ਹਕੈਂਡੇ ਹਿਚਿਲੇਮਾ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਰਾਸ਼ਟਰਪਤੀ ਹਕੈਂਡੇ ਹਿਚਿਲੇਮਾ ਨੂੰ ਜ਼ੈਂਬੀਆ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ’ਤੇ ਦਿਲੋਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਜ਼ੈਂਬੀਆ ਨਾਲ ਆਪਣੀ ਬਹੁ-ਪੱਖੀ ਭਾਈਵਾਲੀ ਦੀ ਬਹੁਤ ਕਦਰ ਕਰਦਾ ਹੈ।

ਸ਼੍ਰੀ ਮੋਦੀ ਨੇ ਰਾਸ਼ਟਰਪਤੀ ਹਕੈਂਡੇ ਹਿਚਿਲੇਮਾ ਦੀ ਅਗਵਾਈ ਹੇਠ ਭਾਰਤ ਅਤੇ ਜ਼ੈਂਬੀਆ ਵਿਚਕਾਰ ਰਿਸ਼ਤੇ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ:

“ਰਾਸ਼ਟਰਪਤੀ ਹਕੈਂਡੇ ਹਿਚਿਲੇਮਾ ਨੂੰ ਜ਼ੈਂਬੀਆ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ’ਤੇ ਬਹੁਤ-ਬਹੁਤ ਵਧਾਈਆਂ। 

ਭਾਰਤ ਜ਼ੈਂਬੀਆ ਨਾਲ ਆਪਣੀ ਬਹੁ-ਪੱਖੀ ਭਾਈਵਾਲੀ ਦੀ ਬਹੁਤ ਕਦਰ ਕਰਦਾ ਹੈ ਅਤੇ ਮੈਂ ਉਨ੍ਹਾਂ ਦੀ ਅਗਵਾਈ ਹੇਠ ਆਪਣੇ ਰਿਸ਼ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। 

@HHichilema”

****

 

ਐੱਮਜੇਪੀਐੱਸ/ਐੱਸਐੱਸ/ਐੱਸਟੀ