Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ’ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ’ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਸਾਲ 2026 ਵਿੱਚ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੁਲਾਕਾਤ ਸੀ, ਜੋ ਭਾਰਤ-ਯੂਏਈ ਦੀ ਮਜ਼ਬੂਤ ਅਤੇ ਜੀਵੰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ।

ਦੋਵਾਂ ਨੇਤਾਵਾਂ ਨੇ ਜਨਵਰੀ, 2026 ਵਿੱਚ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ ਅਤੇ ਮਈ, 2026 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਯੁਕਤ ਅਰਬ ਅਮੀਰਾਤ ਦੀ ਫੇਰੀ ਦੇ ਸਿੱਟੇ ਵਜੋਂ ਤਕਨਾਲੋਜੀ, ਵਪਾਰ, ਨਿਵੇਸ਼, ਊਰਜਾ ਅਤੇ ਰੱਖਿਆ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਅਤੇ ਸਕਾਰਾਤਮਕ ਵਿਕਾਸ ਦੀ ਸਮੀਖਿਆ ਕੀਤੀ। ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਵਿਕਾਸ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਖੇਤਰ ਵਿੱਚ ਸਥਾਈ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਉਤਸ਼ਾਹਤ ਕਰਨ ਲਈ ਗੱਲਬਾਤ, ਕੂਟਨੀਤੀ ਅਤੇ ਅੰਤਰਰਾਸ਼ਟਰੀ ਕਾਨੂੰਨ, ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੇ ਸਨਮਾਨ ਦੇ ਮਹੱਤਵ ਨੂੰ ਉਜਾਗਰ ਕੀਤਾ। ਦੋਵਾਂ ਧਿਰਾਂ ਨੇ ਹੋਰਮੁਜ਼ ਸਟ੍ਰੇਟ ਤੋਂ ਲਗਾਤਾਰ ਨਿਰਵਿਘਨ, ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਅਤੇ ਵਪਾਰ ਜਾਰੀ ਰੱਖਣ ਦਾ ਸੱਦਾ ਦਿੱਤਾ ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੂੰ ਇਸ ਸਾਲ ਦੇ ਅੰਤ ਵਿੱਚ ਭਾਰਤ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ