Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੂਨਾਗੜ੍ਹ ਜ਼ਿਲ੍ਹੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਸਰਕਾਰੀ ਸਿਵਲ ਹਸਪਤਾਲ, ਮਿਲਕ ਪ੍ਰੋਸੈੱਸਿੰਗ ਪਲਾਂਟ ਅਤੇ ਜੂਨਾਗੜ੍ਹ ਖੇਤੀਬਾੜੀ ਯੂਨੀਵਰਸਿਟੀ ਦੀਆਂ ਕੁਝ ਇਮਾਰਤਾਂ ਸ਼ਾਮਲ ਸਨ।

ਇਸ ਮੌਕੇ `ਤੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 500 ਕਰੋੜ ਰੁਪਏ ਤੋਂ ਅਧਿਕ ਦੀਆਂ ਨੌਂ ਪਹਿਲਾਂ ਹਨ। ਜਿਨ੍ਹਾਂ ਵਿੱਚੋਂ ਜਾਂ ਤਾਂ ਅੱਜ ਸਮਰਪਿਤ ਕੀਤੀਆਂ ਜਾ ਰਹੀਆਂ ਹਨ ਜਾਂ ਉਨ੍ਹਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਊਰਜਾ ਅਤੇ ਚਮਕ ਹੈ।

ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਇਹ ਯਕੀਨੀ ਬਣਾਉਣ ਦਾ ਸਾਡਾ ਨਿਰੰਤਰ ਪ੍ਰਯਤਨ ਹੈ ਕਿ ਲੋੜੀਦਾ ਪਾਣੀ, ਰਾਜ ਦੇ ਹਰ ਹਿੱਸੇ ਤੱਕ ਪਹੁੰਚ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਦੀ ਸਾਂਭ-ਸੰਭਾਲ `ਤੇ ਵੀ ਕੰਮ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲ ਖੁੱਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਨਾ ਕੇਵਲ ਮਰੀਜ਼ਾਂ ਦੀ ਬਲਕਿ ਜੋ ਮੈਡੀਸਨ ਦਾ ਅਧਿਐਨ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਵੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਜਨ ਔਸ਼ਧੀ ਯੋਜਨਾ ਜਿਸ ਦੇ ਤਹਿਤ ਜਨ ਔਸ਼ਧੀ ਸਟੋਰ ਖੋਲ੍ਹੇ ਜਾ ਰਹੇ ਹਨ ਅਤੇ ਜੋ ਦਵਾਈਆਂ ਦੀਆਂ ਕੀਮਤਾਂ ਨੂੰ ਘੱਟ ਕਰ ਰਹੇ ਹਨ, ਦਾ ਜ਼ਿਕਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਗ਼ਰੀਬ ਅਤੇ ਮੱਧ ਵਰਗ ਦੀ ਕਿਫ਼ਾਇਤੀ ਦਵਾਈਆਂ ਤੱਕ ਪਹੁੰਚ ਹੋਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਵੱਛਤਾ ਉੱਤੇ ਦਿੱਤੇ ਜਾ ਰਹੇ ਜ਼ੋਰ ਦੀ ਅੰਤਰਰਾਸ਼ਟਰੀ ਪੱਧਰ `ਤੇ ਸ਼ਲਾਘਾ ਹੋ ਰਹੀ ਹੈ। ਸਵੱਛਤਾ `ਤੇ ਜ਼ੋਰ ਦੇਣਾ ਮਹੱਤਵਪੂਰਨ ਹੈ ਕਿਉਂਕਿ ਸਵੱਛ ਭਾਰਤ ਇਹ ਯਕੀਨੀ ਬਣਾਉਂਦਾ ਹੈ ਕਿ ਲੋਕ ਬਿਮਾਰੀਆਂ ਦਾ ਸ਼ਿਕਾਰ ਨਾ ਹੋਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਨੂੰ ਚੰਗੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਅਸੀਂ ਇਹ ਵੀ ਚਾਹੁੰਦੇ ਹਾਂ ਕਿ ਮੈਡੀਕਲ ਉਪਕਰਨ ਭਾਰਤ ਵਿੱਚ ਬਣਨ ਅਤੇ ਇਸ ਖੇਤਰ ਦਾ ਵਿਸ਼ਵ ਪੱਧਰ ਦੀ ਤਕਨੀਕੀ ਪ੍ਰਗਤੀ ਨਾਲ ਤਾਲਮੇਲ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ- ਆਯੁਸ਼ਮਾਨ ਭਾਰਤ ਸਿਹਤ ਖੇਤਰ ਦਾ ਕਾਇਆਕਲਪ ਕਰ ਦੇਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਗ਼ਰੀਬ ਨੂੰ ਉੱਚ ਸ਼੍ਰੇਣੀ ਦੀ ਸਿਹਤ ਦੇਖਭਾਲ ਕਿਫਾਇਤੀ ਕੀਮਤਾਂ `ਤੇ ਮਿਲੇ।

****

ਏਕੇਟੀ/ਕੇਪੀ/ਐੱਸਕੇ