Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ ‘ਤੇ ਹਮਲੇ ਦੀ ਨਿੰਦਾ ਕੀਤੀ; ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਮਰਨਾਥ ਯਾਤਰੀਆਂ ‘ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ ਅਤੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਅਜਿਹੇ ਕਾਇਰਤਾਪੂਰਨ ਹਮਲਿਆਂ ਅਤੇ ਨਫ਼ਰਤ ਦੇ ਬੁਰੇ ਇਰਾਦਿਆਂ ਨਾਲ ਕਦੇ ਵੀ ਜਿਲ੍ਹਣ ਵਿੱਚ ਨਹੀਂ ਫਸੇਗਾ ।

ਮੇਰੇ ਵਿਚਾਰ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੇ ਹਮਲੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੇ ਨਾਲ ਮੇਰੀਆਂ ਪ੍ਰਾਰਥਨਾਵਾਂ।

ਜੰਮੂ-ਕਸ਼ਮੀਰ ਵਿੱਚ ਸ਼ਾਂਤਮਈ ਅਮਰਨਾਥ ਯਾਤਰੀਆਂ ‘ਤੇ ਹੋਏ ਕਾਇਰਤਾਪੂਰਨ ਹਮਲੇ ਨਾਲ ਅਕਹਿ ਦੁਖ ਹੋਇਆ । ਸਾਰਿਆਂ ਵੱਲੋਂ ਇਸ ਹਮਲੇ ਦੀ ਜ਼ੋਰਦਾਰ ਨਿੰਦਾ ਕਰਨੀ ਬਣਦੀ ਹੈ।

ਜੰਮੂ-ਕਸ਼ਮੀਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਮੈਂ ਗੱਲ ਕੀਤੀ ਹੈ ਅਤੇ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।”

***

AKT/AK