Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਖੂੰਟੀ ਵਿੱਚ ਹੋਏ ਹਾਦਸੇ ’ਚ ਲੋਕਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਖੂੰਟੀ ਵਿੱਚ ਹੋਏ ਹਾਦਸੇ ’ਚ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗਵਾ ਦਿੱਤਾ ਹੈ। ਨਾਲ ਹੀ, ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ-

“ਝਾਰਖੰਡ ਦੇ ਖੂੰਟੀ ਵਿੱਚ ਹੋਏ ਹਾਦਸੇ ’ਚ ਲੋਕਾਂ ਦੀ ਮੌਤ ’ਤੇ ਬਹੁਤ ਦੁੱਖ ਹੋਇਆ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ