ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਟੇਕਨਪੁਰ ਦੀ ਬੀਐੱਸਐੱਫ ਅਕਾਦਮੀ ਵਿਖੇ ਪੁਲਿਸ ਦੇ ਡਾਇਰੈਕਟਰ ਜਨਰਲਾਂ ਅਤੇ ਇੰਸਪੈਕਟਰ ਜਨਰਲਾਂ ਦੇ ਸੰਮੇਲਨ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕਿਵੇਂ 2014 ਤੋਂ ਲੈਕੇ ਸੰਮੇਲਨ ਦੇ ਦਾਇਰੇ ਅਤੇ ਸਰੂਪ ਵਿੱਚ ਤਬਦੀਲੀ ਆਈ ਹੈ। ਸਭ ਤੋਂ ਪਹਿਲਾਂ ਇਸ ਦਾ ਆਯੋਜਨ ਦਿੱਲੀ ਤੋਂ ਬਾਹਰ ਕਰਨਾ ਸ਼ੁਰੂ ਕੀਤਾ ਗਿਆ। ਉਨ੍ਹਾਂ ਨੇ ਉਨ੍ਹਾਂ ਅਫਸਰਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਕਿ ਇਹ ਤਬਦੀਲੀ ਅਮਲ ਵਿੱਚ ਲਿਆਂਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਹੁਣ ਵਧੇਰੇ ਪ੍ਰਾਸੰਗਿਕ ਹੋ ਗਿਆ ਹੈ ਅਜਿਹਾ ਸਾਹਮਣੇ ਆਈਆਂ ਚੁਣੌਤੀਆਂ ਅਤੇ ਜ਼ਿੰਮੇਵਾਰੀਆਂ ਕਾਰਣ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੇ ਨਵੇਂ ਸਰੂਪ ਦੇ ਸਾਹਮਣੇ ਆਉਣ ਨਾਲ ਇਸ ਵਿੱਚ ਹੋਣ ਵਾਲੀ ਚਰਚਾ ਦੀ ਕੁਆਲਟੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ।
ਉਨ੍ਹਾਂ ਨੇ ਦੇਸ਼ ਦੇ ਸੁਰੱਖਿਆ ਢਾਂਚੇ ਦੀ ਇਸ ਗੱਲੋਂ ਪ੍ਰਸ਼ੰਸਾ ਕੀਤੀ ਕਿ ਉਹ ਦੇਸ਼ ਦੀ ਰਾਖੀ ਲਈ ਵਧੀਆ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਵਿੱਚ ਹਾਜ਼ਰ ਹੋਏ ਅਧਿਕਾਰੀਆਂ ਨੇ ਲੀਡਰਸ਼ਿਪ ਦਾ ਗੁਣ ਦਰਸਾਇਆ ਹਨ ਭਾਵੇਂ ਕਿ ਉਨ੍ਹਾਂ ਨੂੰ ਆਮ ਤੌਰ ‘ਤੇ ਨਾਂਹ ਪੱਖੀ ਮਾਹੌਲ ਵਿੱਚ ਵੀ ਕੰਮ ਕਰਨਾ ਪੈਂਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਮੇਲਨ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਜੋ ਵਿਚਾਰ-ਵਟਾਂਦਰਾ ਹੋਇਆ ਹੈ, ਉਸ ਦੇ ਨਤੀਜੇ ਵਜੋਂ ਹੁਣ ਪੁਲਿਸ ਫੋਰਸ ਸਾਹਮਣੇ ਇੱਕ ਸਪਸ਼ਟ ਉਦੇਸ਼ ਆ ਗਿਆ ਹੈ ਅਤੇ ਉਸ ਨੂੰ ਲਾਗੂ ਕਰਨ ਲਈ ਕਾਫੀ ਤਾਲਮੇਲ ਬਣਿਆ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਉੱਚ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਸਮੁੱਚਾ ਨਜ਼ਰੀਆ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਜੋ ਵਿਸ਼ੇ ਵਿਚਾਰੇ ਜਾਂਦੇ ਹਨ, ਉਹ ਪਿਛਲੇ ਦੋ ਸਾਲਾਂ ਵਿੱਚ ਵਧੇਰੇ ਵਿਸਤ੍ਰਿਤ ਨਜ਼ਰੀਏ ਵਾਲੇ ਹੋ ਗਏ ਹਨ। ਇਸ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਪੂਰਾ ਨਵਾਂ ਨਜ਼ਰੀਆ ਸਮਝਣ ਵਿੱਚ ਮਦਦ ਮਿਲੀ ਹੈ।
ਇਸ ਸੰਮੇਲਨ ਨੂੰ ਵਧੇਰੇ ਬਹੁਮੁੱਲਾ ਬਣਾਉਣ ਬਾਰੇ ਵਿਚਾਰ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਪੂਰੇ ਸਾਲ ਕਾਰਜ ਗਰੁੱਪਾਂ ਰਾਹੀਂ ਇਸ ਦੇ ਨਤੀਜਿਆਂ ਬਾਰੇ ਚਰਚਾ ਜਾਰੀ ਰਹਿਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨੌਜਵਾਨ ਅਧਿਕਾਰੀਆਂ ਨੂੰ ਇਸ ਵਿੱਚ ਸ਼ਾਮਲ ਕਰਨ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਕਾਰਵਾਈ ਦੀ ਪ੍ਰਭਾਵਸ਼ੀਲਤਾ ਵਧਾਉਣ ਵਿੱਚ ਭਾਰੀ ਮਦਦ ਮਿਲੇਗੀ।
ਪ੍ਰਧਾਨ ਮੰਤਰੀ ਨੇ ਨਜਾਇਜ਼ ਵਿੱਤੀ ਲੈਣ-ਦੇਣ ਸਬੰਧੀ ਵਧੇਰੇ ਸੂਚਨਾਵਾਂ ਸਾਂਝੀਆਂ ਕਰਨ ਦੀ ਉੱਭਰ ਰਹੀ ਵਿਸ਼ਵ ਵਿਆਪੀ ਸਹਿਮਤੀ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਨੂੰ ਇਸ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਜਿਵੇਂ ਖੁਲ੍ਹੇਪਣ ਨੂੰ ਵਿਸ਼ਵ ਵਿੱਚ ਮਾਨਤਾ ਹਾਸਲ ਹੋ ਰਹੀ ਹੈ, ਲੋੜ ਇਸ ਗੱਲ ਦੀ ਹੈ ਕਿ ਰਾਜਾਂ ਵਿੱਚ ਵੀ ਸੁਰੱਖਿਆ ਮੁੱਦਿਆਂ ਉੱਤੇ ਖੁਲ੍ਹਾਪਣ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਚੋਣਵੇਂ ਢੰਗ ਨਾਲ ਹਾਸਲ ਨਹੀਂ ਕੀਤੀ ਜਾ ਸਕਦੀ ਜਾਂ ਇਕੱਲੇ ਤੌਰ ‘ਤੇ ਹਾਸਲ ਨਹੀਂ ਕੀਤੀ ਜਾ ਸਕਦੀ ਪਰ ਰਾਜ ਸੂਚਨਾ ਸਾਂਝੀ ਕਰਕੇ ਹਰ ਕਿਸੇ ਨੂੰ ਵਧੇਰੇ ਸੁਰੱਖਿਅਤ ਕਰ ਸਕਦੇ ਹਨ। ਉਨ੍ਹਾਂ ਕਿਹਾ,” ਅਸੀਂ ਕੋਈ ਇਕੱਠੇ ਹੋਏ ਲੋਕ ਨਹੀਂ ਸਗੋਂ ਸਾਡਾ ਇੱਕ ਸਜੀਵੀ ਇਕੱਠ ਹੈ” ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਈਬਰ ਸੁਰੱਖਿਆ ਮੁੱਦਿਆਂ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸੋਸ਼ਲ ਮੀਡੀਆ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੰਦੇਸ਼ ਸਥਾਨਕ ਭਾਸ਼ਾਵਾਂ ਵਿੱਚ ਦੇਣੇ ਜਾਂ ਲੈਣੇ ਚਾਹੀਦੇ ਹਨ ਤਾਂ ਹੀ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਵਧੇਗੀ। ਕੱਟੜਤਾ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੱਸਿਆਵਾਂ ਪੀੜ੍ਹਿਤ ਖੇਤਰਾਂ ਨੂੰ ਦਰਸਾਉਣ ਲਈ ਟੈਕਨੋਲੋਜੀ ਦੀ ਵਰਤੋਂ ਹੋਣੀ ਚਾਹੀਦੀ ਹੈ।
ਪ੍ਰਧਾਨ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈਬੀ ਦੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਸ ਮੈਡਲ ਦੇ ਕੇ ਸਨਮਾਨਤ ਕੀਤਾ। ਪ੍ਰਧਾਨ ਮੰਤਰੀ ਨੇ ਮੈਡਲ ਜਿੱਤਣ ਵਾਲੇ ਆਈਬੀ ਦੇ ਅਧਿਕਾਰੀਆਂ ਦੇ ਸੇਵਾ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀਆਂ ਸ਼੍ਰੀ ਹੰਸਰਾਜ ਅਹੀਰ ਅਤੇ ਸ਼੍ਰੀ ਕਿਰੇਨ ਰਿਜਿਜੂ ਵੀ ਇਸ ਮੌਕੇ ‘ਤੇ ਹਾਜ਼ਰ ਸਨ।
******
ਏਕੇਟੀਐੱਚ/ਐੱਸ
Addressed the Valedictory Ceremony at the Conference of DGPs and IGPs in Tekanpur. Over the last three years, the nature and substance of these conferences has changed substantially. The new format has witnessed a marked improvement in the quality of ideas and discussions. pic.twitter.com/RjSOzBEmmF
— Narendra Modi (@narendramodi) January 8, 2018
The police conference has been very fruitful. We have got holistic perspectives on the problems and challenges as well as how to overcome them. Frank and broad based discussions are giving new vigour and vision to top police officials.
— Narendra Modi (@narendramodi) January 8, 2018
India will continue to play a strong role in furthering the emerging global consensus towards greater information sharing on illicit financial dealings. We are also committed to strengthening cyber security apparatus.
— Narendra Modi (@narendramodi) January 8, 2018
Urged police officers to break all silos that can affect policing. Also asked them to use social media effectively and increase communication in local languages.
— Narendra Modi (@narendramodi) January 8, 2018
Every Indian is proud of the bravery of our security apparatus. Their stupendous efforts keep our nation safe and secure. https://t.co/u0eA5zA2NJ
— Narendra Modi (@narendramodi) January 8, 2018