Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਠਾਣੇ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਠਾਣੇ ਵਿੱਚ ਇੱਕ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੁਖਦਾਈ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਵਾਰਿਸ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ‘ਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ;

“ਮਹਾਰਾਸ਼ਟਰ ਦੇ ਠਾਣੇ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ‘ਚੋਂ ਹਰੇਕ ਮ੍ਰਿਤਕ ਦੇ ਵਾਰਿਸ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

**** 

ਐਮਜੇਪੀਐਸ/ਐਸਐਸ/ਐਸਟੀ