Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ,”ਮਹਾਤਮਾ ਗਾਂਧੀ ਤੋਂ ਪ੍ਰੇਰਿਤ, ਡਾ. ਰਾਜੇਂਦਰ ਪ੍ਰਸਾਦ ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਸਰਗਰਮ ਹਿੱਸਾ ਬਣੇ। ਉਨ੍ਹਾਂ ਨੇ ਨਾ-ਮਿਲਵਰਤਣ ਲਹਿਰ ਵਰਗੀਆਂ ਲਹਿਰਾਂ ਵਿੱਚ ਹੇਠਲੇ ਪੱਧਰ `ਤੇ ਹਿੱਸਾ ਲਿਆ ਅਤੇ ਸੰਵਿਧਾਨ ਸਭਾ ਨੂੰ ਇਸ ਦੇ ਪ੍ਰਧਾਨ ਵਜੋਂ ਸ਼ਾਨਦਾਰ ਅਗਵਾਈ ਪ੍ਰਦਾਨ ਕੀਤੀ।

ਭਾਰਤ ਦੇ ਪਹਿਲੇ ਰਾਸ਼ਟਰਪਤੀ ਵਜੋਂ, ਉਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਰਚਨਾਤਮਕ ਸਾਲਾਂ ਦੌਰਾਨ ਸਾਡੇ ਰਾਸ਼ਟਰ ਲਈ ਬਹੁਤ ਕੀਮਤੀ ਸਨ।

ਭਾਰਤੀਆਂ ਦੀਆਂ ਪੀੜ੍ਹੀਆਂ ਡਾ. ਰਾਜੇਂਦਰ ਪ੍ਰਸਾਦ ਦੀ ਸ਼ਾਨਦਾਰ ਸੇਵਾ ਤੋਂ ਪ੍ਰੇਰਿਤ ਹਨ।”

*****

AKT/SH