ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਡਾ. ਮੁਖਰਜੀ ਨੂੰ ਇੱਕ ਵਿਲੱਖਣ ਦੇਸ਼ ਭਗਤ, ਵਿਦਵਾਨ ਅਤੇ ਰਾਜਨੇਤਾ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਭਾਰਤ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਮੁਖਰਜੀ ਦਾ ਅਟੁੱਟ ਭਰੋਸਾ, ਜਨਤਕ ਜੀਵਨ ਵਿੱਚ ਹਿੰਮਤ ਅਤੇ ਰਾਸ਼ਟਰੀ ਹਿਤ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਡਾ. ਮੁਖਰਜੀ ਦੀ ਕੁਰਬਾਨੀ ਰਾਸ਼ਟਰ ਦੀ ਸਮੂਹਿਕ ਯਾਦ ਵਿੱਚ ਉੱਕਰੀ ਹੋਈ ਹੈ।
ਡਾ. ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਅਤੇ ਸਮਾਜ ਦੀ ਨਿਰਸਵਾਰਥ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਮੁਖਰਜੀ ਦੇ ਡੂੰਘੇ ਵਿਚਾਰ ਅਤੇ ਆਦਰਸ਼, ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ-ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ:
“न कर्मणा न प्रजया धनेन त्यागेनैके अमृतत्वमानशुः।
परेण नाकं निहितं गुहायां विभ्राजते यद्यतयो विशन्ति॥”
ਸੁਭਾਸ਼ਤਮ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਅਮਰਤਵ ਕਰਮਾਂ, ਧਨ-ਦੌਲਤ ਜਾਂ ਵੰਸ਼ ਨਾਲ ਨਹੀਂ, ਸਗੋਂ ਤਿਆਗ ਅਤੇ ਮਹਾਨ ਆਦਰਸ਼ਾਂ ਪ੍ਰਤੀ ਸਮੁੱਚੇ ਸਮਰਪਣ ਨਾਲ ਪ੍ਰਾਪਤ ਹੁੰਦੀ ਹੈ। ਉਹ ਮਹਾਨ ਆਤਮਾਵਾਂ ਜੋ ਰਾਸ਼ਟਰ, ਸਮਾਜ ਅਤੇ ਸੱਚ ਲਈ ਆਪਣੇ ਹਿਤਾਂ ਦਾ ਤਿਆਗ ਕਰ ਦਿੰਦੀਆਂ ਹਨ, ਸਮੇਂ ਦੀਆਂ ਹੱਦਾਂ ਨੂੰ ਪਾਰ ਕਰਦੇ ਹੋਏ ਲੋਕਾਂ ਦੇ ਮਨਾਂ ਵਿੱਚ ਅਮਰ ਹੋ ਜਾਂਦੀਆਂ ਹਨ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;
“ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ‘ਤੇ, ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜੋ ਇੱਕ ਵਿਲੱਖਣ ਦੇਸ਼ ਭਗਤ, ਵਿਦਵਾਨ ਅਤੇ ਰਾਜਨੇਤਾ ਸਨ, ਜਿਨ੍ਹਾਂ ਨੇ ਆਪਣਾ ਜੀਵਨ ਭਾਰਤ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ। ਜਨਤਕ ਜੀਵਨ ਵਿੱਚ ਉਨ੍ਹਾਂ ਦਾ ਅਟੁੱਟ ਭਰੋਸਾ, ਹਿੰਮਤ ਅਤੇ ਰਾਸ਼ਟਰੀ ਹਿਤ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਡਾ. ਮੁਖਰਜੀ ਦੀ ਕੁਰਬਾਨੀ ਸਾਡੀ ਸਮੂਹਿਕ ਯਾਦ ਵਿੱਚ ਉੱਕਰੀ ਹੈ। ਅਸੀਂ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ, ਜਿਸ ਦੀ ਅਗਵਾਈ ਉਨ੍ਹਾਂ ਕਦਰਾਂ-ਕੀਮਤਾਂ ਰਾਹੀਂ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਹ ਪਿਆਰ ਕਰਦੇ ਸਨ ਅਤੇ ਆਪਣੇ ਆਖਰੀ ਸਾਹ ਤੱਕ ਜਿਨ੍ਹਾਂ ਦੀ ਸੇਵਾ ਕੀਤੀ।”
https://x.com/narendramodi/status/2069244159907729601?s=20
“ਨਿਰਸਵਾਰਥ ਭਾਵਨਾ ਨਾਲ ਰਾਸ਼ਟਰ ਦੀ ਸੇਵਾ ਵਿੱਚ ਜ਼ਿੰਦਗੀ ਭਰ ਸਮਰਪਿਤ ਰਹੀ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ’ਤੇ ਸਤਿਕਾਰਯੋਗ ਸ਼ਰਧਾਂਜਲੀ। ਉਨ੍ਹਾਂ ਦੇ ਮਜ਼ਬੂਤ ਵਿਚਾਰ ਅਤੇ ਆਦਰਸ਼, ਦੇਸ਼ ਦੀ ਹਰ ਪੀੜ੍ਹੀ ਨੂੰ ਮਾਤ-ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ।
न कर्मणा न प्रजया धनेन त्यागेनैके अमृतत्वमानशुः।
परेण नाकं निहितं गुहायां विभ्राजते यद्यतयो विशन्ति॥”
निःस्वार्थ भाव से राष्ट्र और समाज की सेवा में आजीवन समर्पित रहे देश की महान विभूति डॉ. श्यामा प्रसाद मुखर्जी जी को उनके बलिदान दिवस पर आदरपूर्ण श्रद्धांजलि। उनके प्रखर विचार और आदर्श देश की हर पीढ़ी को मातृभूमि की सेवा के लिए प्रेरित करते रहेंगे।
न कर्मणा न प्रजया धनेन… pic.twitter.com/UcpcRY4aJl
— Narendra Modi (@narendramodi) June 23, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ
On his Balidan Diwas, I pay homage to Dr. Syama Prasad Mookerjee, a distinguished patriot, scholar and statesman who dedicated his life to India’s development. His unwavering conviction, courage in public life and commitment to national interest continue to inspire generations.…
— Narendra Modi (@narendramodi) June 23, 2026
निःस्वार्थ भाव से राष्ट्र और समाज की सेवा में आजीवन समर्पित रहे देश की महान विभूति डॉ. श्यामा प्रसाद मुखर्जी जी को उनके बलिदान दिवस पर आदरपूर्ण श्रद्धांजलि। उनके प्रखर विचार और आदर्श देश की हर पीढ़ी को मातृभूमि की सेवा के लिए प्रेरित करते रहेंगे।
— Narendra Modi (@narendramodi) June 23, 2026
न कर्मणा न प्रजया धनेन… pic.twitter.com/UcpcRY4aJl