Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਮੁਖਰਜੀ ਨੂੰ ਇੱਕ ਉੱਘੇ ਰਾਸ਼ਟਰ ਨਿਰਮਾਤਾ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਦੂਰ-ਦਰਸ਼ੀ ਨੇਤਾ ਵਜੋਂ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਭਾਰਤ ਦੀ ਏਕਤਾ, ਗੌਰਵ ਅਤੇ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਿਆ, ਉਦਯੋਗਿਕ ਵਿਕਾਸ ਅਤੇ ਰਾਸ਼ਟਰੀ ਏਕਤਾ ਵਿੱਚ ਡਾ. ਮੁਖਰਜੀ ਦਾ ਅਮਿੱਟ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਜਿਵੇਂ-ਜਿਵੇਂ ਦੇਸ਼ ਵਿਕਸਿਤ ਭਾਰਤ ਦੇ ਟੀਚੇ ਵੱਲ ਅੱਗੇ ਵਧ ਰਿਹਾ ਹੈ, ਡਾ. ਮੁਖਰਜੀ ਦੇ ਵਿਚਾਰ ਅਤੇ ਆਦਰਸ਼ ਰਾਸ਼ਟਰ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਅੱਜ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ ‘ਤੇ ਮੈਂ ਭਾਰਤ ਦੇ ਉਨ੍ਹਾਂ ਅਸਾਧਾਰਨ ਰਾਸ਼ਟਰ ਨਿਰਮਾਤਾਵਾਂ ਵਿੱਚੋਂ ਇੱਕ ਨੂੰ ਸਿਜਦਾ ਕਰਦਾ ਹਾਂ, ਜਿਨ੍ਹਾਂ ਦਾ ਜੀਵਨ ਵਿਦਵਤਾ, ਸਾਹਸ ਅਤੇ ਰਾਸ਼ਟਰ ਸੇਵਾ ਪ੍ਰਤੀ ਅਟੁੱਟ ਸਮਰਪਣ ਤੋਂ ਪ੍ਰੇਰਿਤ ਸੀ। ਉਨ੍ਹਾਂ ਨੇ ਆਪਣਾ ਜੀਵਨ ਭਾਰਤ ਦੀ ਏਕਤਾ, ਗੌਰਵ ਅਤੇ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ ਸੀ।

ਡਾ. ਮੁਖਰਜੀ ਦਾ ਯੋਗਦਾਨ ਕਈ ਖੇਤਰਾਂ ਵਿੱਚ ਰਿਹਾ। ਉਹ ਇੱਕ ਉੱਤਮ ਚਿੰਤਕ ਅਤੇ ਸਿੱਖਿਆ ਸ਼ਾਸਤਰੀ ਸਨ, ਜਿਨ੍ਹਾਂ ਨੇ ਨਵੀਨਤਾ ਅਤੇ ਭਵਿੱਖਮੁਖੀ ਸਿੱਖਿਆ ਦਾ ਸਮਰਥਨ ਕੀਤਾ। ਉਦਯੋਗ ਮੰਤਰੀ ਵਜੋਂ, ਉਨ੍ਹਾਂ ਨੇ ਰਵਾਇਤੀ ਖੇਤਰਾਂ ਅਤੇ ਆਜੀਵਿਕਾ ਦੇ ਵਿਕਾਸ ਨੂੰ ਯਕੀਨੀ ਬਣਾਉਂਦੇ ਹੋਏ ਉਦਯੋਗਿਕ ਆਤਮ-ਨਿਰਭਰਤਾ ਦੀ ਨੀਂਹ ਰੱਖੀ। ਬੰਗਾਲ ਵਿੱਚ ਅਕਾਲ ਦੌਰਾਨ ਉਨ੍ਹਾਂ ਦੇ ਮਨੁੱਖਤਾਵਾਦੀ ਯਤਨਾਂ ਤੋਂ ਮੁਸੀਬਤ ਵਿੱਚ ਘਿਰੇ ਲੋਕਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਹਮਦਰਦੀ ਝਲਕਦੀ ਸੀ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।

ਜਿਵੇਂ-ਜਿਵੇਂ ਅਸੀਂ ਵਿਕਸਿਤ ਭਾਰਤ ਦੇ ਟੀਚੇ ਵੱਲ ਅੱਗੇ ਵਧ ਰਹੇ ਹਾਂ, ਉਨ੍ਹਾਂ ਦੀ ਦੂਰ-ਦ੍ਰਿਸ਼ਟੀ ਸਾਡੇ ਮਾਰਗ ਨੂੰ ਰੋਸ਼ਨ ਕਰਦੀ ਰਹੇਗੀ।

************

ਐੱਮਜੇਪੀਐੱਸ/ਐੱਸਐੱਸ/ਵੀਜੇ