Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਦੌਰਾਨ ਹੋਈ ਮੰਦਭਾਗੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਦੌਰਾਨ ਮੰਦਭਾਗੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਨਾਲ ਰਾਸ਼ਟਰ ਇਕਜੁੱਟਤਾ ਨਾਲ ਖੜ੍ਹਾ ਹੈ। ਉਨ੍ਹਾਂ ਨੇ ਜ਼ਰੂਰੀ ਸਹਾਇਤਾ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।

 

ਸ਼੍ਰੀ ਮੋਦੀ ਨੇ ਐਕਸ ’ਤੇ ਪੋਸਟ ਵਿੱਚ ਕਿਹਾ:

 “ਤਾਮਿਲਨਾਡੂ ਦੇ ਕਰੂਰ ਵਿੱਚ ਇੱਕ ਰਾਜਨੀਤਕ ਰੈਲੀ ਦੌਰਾਨ ਮੰਦਭਾਗੀ ਘਟਨਾ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ। ਇਸ ਔਖੇ ਸਮੇਂ ਵਿੱਚ ਉਨ੍ਹਾਂ ਨੂੰ ਸ਼ਕਤੀ ਪ੍ਰਦਾਨ ਕਰਨ ਦੀ ਕਾਮਨਾ ਕਰਦਾ ਹਾਂ। ਸਾਰੇ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ”

 

 

************

MJPS/SR

ਐੱਮਜੇਪੀਐੱਸ/ਐੱਸਆਰ