Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਿਰੂ ਭਰਤਿਰਾਜਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂ ਭਰਤਿਰਾਜਾ ਜੀ ਦੇ ਦੇਹਾਂਤ ’ਤੇ ਅੱਜ ਡੂੰਘਾ ਸੋਗ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸਿਨੇਮਾ ਜਗਤ ਦੀ ਇੱਕ ਮਹਾਨ ਸ਼ਖ਼ਸੀਅਤ ਦੱਸਿਆ, ਜਿਨ੍ਹਾਂ ਦੇ ਕਾਰਜਾਂ ਨੇ ਤਮਿਲ ਸਿਨੇਮਾ ਨੂੰ ਨਵਾਂ ਰੂਪ ਦਿੱਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਪੇਂਡੂ ਜੀਵਨ ਪੇਸ਼ ਕਰਨ ਦਾ ਉਨ੍ਹਾਂ ਦਾ ਤਰੀਕਾ ਖ਼ਾਸ ਤੌਰ ’ਤੇ ਸ਼ਲਾਘਾਯੋਗ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਤਿਰੂ ਭਰਤਿਰਾਜਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ ਅਤੇ ਉਹ ਓਮ ਸ਼ਾਂਤੀ ਦੀ ਪ੍ਰਾਰਥਨਾ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ: 

“ਤਿਰੂ ਭਰਤਿਰਾਜਾ ਜੀ ਦੇ ਦੇਹਾਂਤ ਤੋਂ ਡੂੰਘਾ ਦੁੱਖ ਹੋਇਆ ਹੈ। ਉਹ ਸਿਨੇਮਾ ਜਗਤ ਦੀ ਇੱਕ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਕਾਰਜਾਂ ਨੇ ਤਮਿਲ ਸਿਨੇਮਾ ਨੂੰ ਨਵਾਂ ਰੂਪ ਦਿੱਤਾ। ਵਿਸ਼ੇਸ਼ ਤੌਰ ’ਤੇ ਪੇਂਡੂ ਜੀਵਨ ਦਾ ਉਨ੍ਹਾਂ ਦਾ ਚਿੱਤਰਨ ਧਿਆਨ ਦੇਣ ਯੋਗ ਸੀ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ