ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਜ਼ਬੂਤ ਥੰਮ੍ਹ ਅਤੇ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀ ਇੱਕ ਬੇਮਿਸਾਲ ਸ਼ਖ਼ਸੀਅਤ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਥਿਰੂ ਕੇ. ਕਾਮਰਾਜ ਜੀ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;
ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਹਾਨ ਆਗੂ ਅਤੇ ਬੇਮਿਸਾਲ ਜਨਤਕ ਨੇਤਾ ਵਜੋਂ ਉਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਨਿਰਮਾਣ ਲਈ ਸਮਰਪਿਤ ਕਰ ਦਿੱਤਾ। ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਵਰਗੇ ਖੇਤਰਾਂ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਦਾ ਮਾਰਗ-ਦਰਸ਼ਨ ਕਰਦੀ ਰਹੇਗੀ ।
Remembering Thiru K. Kamaraj Ji on his birth anniversary. A stalwart of India’s freedom movement and an exceptional public figure, he dedicated his life to nation-building. His unwavering commitment to areas like education, inclusive development and the welfare of the…
— Narendra Modi (@narendramodi) July 15, 2026
*****
ਐੱਮਜੇਪੀਐੱਸ/ਐੱਸਐੱਸ/ਵੀਜੇ