Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਲਾਈ ਲਾਮਾ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਲਾਈ ਲਾਮਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਦਲਾਈ ਲਾਮਾ ਦਾ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਲਈ ਮਾਰਗ-ਦਰਸ਼ਕ ਰਿਹਾ ਹੈ।

ਪ੍ਰਧਾਨ ਮੰਤਰੀ  ਨੇ ਐੱਕਸ ’ਤੇ ਪੋਸਟ ਕੀਤਾ:

ਦਲਾਈ ਲਾਮਾ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਸ਼ਾਂਤੀ ਅਤੇ ਸਦਭਾਵਨਾ ਦਾ ਉਨ੍ਹਾਂ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਲਈ ਮਾਰਗ-ਦਰਸ਼ਕ ਰਿਹਾ ਹੈ। ਉਨ੍ਹਾਂ ਦੀ ਨੈਤਿਕ ਅਤੇ ਅਧਿਆਤਮਿਕ ਸ਼ਕਤੀ ਅਤੇ ਵਿਸ਼ਵ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।

 @DalaiLama

*********

 ਐਮਜੇਪੀਐਸ/ਐਸਐਸ/ਵੀਜੇ