Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਵਾਰਕਾਧੀਸ਼ ਮੰਦਰ ਵਿਖੇ ਪ੍ਰਾਰਥਨਾ ਕੀਤੀ, ਦਵਾਰਕਾ ਵਿਖੇ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦਵਾਰਕਾ ਦੇ ਦਵਾਰਕਾਧੀਸ਼ ਮੰਦਰ ਵਿਖੇ ਪ੍ਰਾਰਥਨਾ ਕਰ ਕੇ ਆਪਣੇ ਦੋ ਦਿਨਾ ਗੁਜਰਾਤ ਦੌਰੇ ਦੀ ਸ਼ੁਰੂਆਤ ਕੀਤੀ।

ਪ੍ਰਧਾਨ ਮੰਤਰੀ ਨੇ ਓਖਲਾ ਅਤੇ ਬੇਟ ਦਵਾਰਕਾ ਦਰਮਿਆਨ ਬਣਨ ਵਾਲੇ ਇੱਕ ਪੁੱਲ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਹੋਰ ਸੜਕ ਵਿਕਾਸ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਵੀ ਰੱਖਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦਵਾਰਕਾ ਵਿੱਚ ਇੱਕ ਨਵੀਂ ਊਰਜਾ ਅਤੇ ਉਤਸ਼ਾਹ ਨਜ਼ਰ ਆਇਆ ਹੈ। ਉਨ੍ਹਾਂ ਕਿਹਾ ਕਿ ਜਿਸ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਉਹ ਸਾਨੂੰ ਸਾਡੇ ਪੁਰਾਣੇ ਵਿਰਸੇ ਨਾਲ ਮੁੜ ਜੋੜਨ ਦਾ ਸਾਧਨ ਬਣੇਗਾ। ਇਸ ਨਾਲ ਸੈਰ-ਸਪਾਟੇ ਨੂੰ ਹੱਲਾਸ਼ੇਰੀ ਮਿਲੇਗੀ ਅਤੇ ਉਸ ਤੋਂ ਅਗੋਂ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਿਕਾਸ ਮੁੱਖ ਕੁੰਜੀ ਹੋਵੇਗਾ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕਿਵੇਂ ਕੁਝ ਸਾਲ ਪਹਿਲਾਂ ਢਾਂਚੇ ਦੀ ਘਾਟ ਕਾਰਨ ਮੁਸ਼ਕਿਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਬੇਟ ਦਵਾਰਕਾ ਦੇ ਲੋਕਾਂ ਨੂੰ ਕਰਨਾ ਪਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਰ-ਸਪਾਟਾ ਖੇਤਰ ਦਾ ਵਿਕਾਸ ਇਕੱਲਿਆਂ ਪੈ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਅਸੀਂ ਚਾਹੁੰਦੇ ਹਾਂ ਕਿ ਗਿਰ ਖੇਤਰ ਵਿੱਚ ਵਧੇਰੇ ਸੈਲਾਨੀ ਆਉਣ ਤਾਂ ਸਾਨੂੰ ਚਾਹੀਦਾ ਹੈ ਕਿ ਸੈਲਾਨੀਆਂ ਨੂੰ ਦਵਾਰਕਾ ਅਤੇ ਹੋਰ ਆਲੇ-ਦੁਆਲੇ ਦੀਆਂ ਥਾਵਾਂ ਉੱਤੇ ਜਾਣ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਢਾਂਚੇ ਦੀ ਉਸਾਰੀ ਨਾਲ ਆਰਥਿਕ ਸਰਗਰਮੀਆਂ ਵਧਣੀਆਂ ਚਾਹੀਦੀਆਂ ਹਨ ਅਤੇ ਇਸ ਨਾਲ ਵਿਕਾਸ ਦਾ ਮਾਹੌਲ ਬਣਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਬੰਦਰਗਾਹਾਂ ਦਾ ਵਿਕਾਸ ਚਾਹੁੰਦੇ ਹਾਂ ਅਤੇ ਉਸ ਦੇ ਅਧਾਰ ਉੱਤੇ ਦੇਸ਼ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੀਲੀ ਆਰਥਿਕਤਾ ਨਾਲ ਦੇਸ਼ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਮਛੇਰਿਆਂ ਦੀ ਹਾਲਤ ਸੁਧਾਰਨ ਲਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਡਲਾ ਬੰਦਰਗਾਹ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ ਕਿਉਂਕਿ ਇਸ ਵਿਕਾਸ ਲਈ ਸੋਮਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਲੰਗ ਨੂੰ ਇੱਕ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਗਈ ਹੈ ਅਤੇ ਉੱਥੇ ਕੰਮ ਕਰਦੇ ਮਜ਼ਦੂਰਾਂ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸਮੁੰਦਰੀ ਸੁਰੱਖਿਆ ਯੰਤਰਾਂ ਦਾ ਆਧੁਨਿਕਕੀਕਰਨ ਕਰ ਰਹੀ ਹੈ। ਇਸ ਸਬੰਧ ਵਿੱਚ ਦਵਾਰਕਾ ਦੀ ਦੇਵਭੂਮੀ ਵਿਖੇ ਇੱਕ ਸੰਸਥਾਨ ਕਾਇਮ ਕੀਤਾ ਜਾਵੇਗਾ।

ਬੀਤੇ ਦਿਨ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਹੋਏ ਫੈਸਲਿਆਂ ਬਾਰੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਸਰਕਾਰ ਵਿੱਚ ਭਰੋਸਾ ਹੁੰਦਾ ਹੈ ਅਤੇ ਜਦੋਂ ਨੀਤੀਆਂ ਚੰਗੇ ਇਰਾਦਿਆਂ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ ਤਾਂ ਇਹ ਕੁਦਰਤੀ ਹੀ ਹੈ ਕਿ ਲੋਕ ਰਾਸ਼ਟਰ ਹਿਤ ਵਿੱਚ ਸਾਡਾ ਸਾਥ ਦੇਣਗੇ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਗ਼ਰੀਬੀ ਨਾਲ ਲੜਨ ਦੀ ਚਾਹਵਾਨ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਧਿਆਨ ਭਾਰਤ ਵੱਲ ਖਿੱਚਿਆ ਜਾ ਰਿਹਾ ਹੈ, ਅਤੇ ਲੋਕ ਇੱਥੇ ਨਿਵੇਸ਼ ਕਰਨ ਲਈ ਆ ਰਹੇ ਹਨ। ਪ੍ਰਧਾਨ ਮੰਤਰੀ ਨੇ ਹੋਰ ਕਿਹਾ, ”ਮੈਂ ਵੇਖਦਾ ਹਾਂ ਕਿ ਭਾਰਤ ਦੇ ਵਿਕਾਸ ਵਿੱਚ ਗੁਜਰਾਤ ਸਰਕਾਰ ਸਰਗਰਮੀ ਨਾਲ ਹਿੱਸਾ ਪਾ ਰਹੀ ਹੈ ਅਤੇ ਗੁਜਰਾਤ ਸਰਕਾਰ ਨੂੰ ਇਸ ਲਈ ਵਧਾਈ ਦਿੰਦਾ ਹਾਂ।”

***

AKT/SH