Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿਖੇ ਸਰਕਾਰੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿਖੇ ਸਰਕਾਰੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਦਾਦਰਾ ਅਤੇ ਨਗਰ ਹਵੇਲੀ ਦੇ ਸਿਲਵਾਸਾ ਵਿਖੇ ਕਈ ਸਰਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਰਕਾਰੀ ਇਮਾਰਤਾਂ, ਸੋਲਰ ਪੀ ਵੀ ਸਿਸਟਮਜ਼, ਜਨ-ਔਸ਼ਧੀ ਕੇਂਦਰ ਅਤੇ ਪਾਸਪੋਰਟ ਸੇਵਾ ਕੇਂਦਰ ਸ਼ਾਮਲ ਹਨ।

ਉਨ੍ਹਾਂ ਨੇ ਦਿਵਯਾਂਗਾਂ ਨੂੰ ਮੌਜੂਦਾ ਸਰਕਾਰੀ ਸਕੀਮਾਂ ਅਧੀਨ ਸੁਣਨ ਦੇ ਯੰਤਰ ਅਤੇ ਹੋਰ ਸਹਾਇਤਾ ਸਮੱਗਰੀ ਵੰਡੀ ਅਤੇ ਹੋਰ ਲਾਭ ਪ੍ਰਦਾਨ ਕੀਤੇ।

ਇਸ ਮੌਕੇ `ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਹ ਦਾਦਰਾ ਅਤੇ ਨਗਰ ਹਵੇਲੀ ਵਿਖੇ ਪਹਿਲੀ ਵਾਰੀ ਪ੍ਰਧਾਨ ਮੰਤਰੀ ਦੇ ਤੌਰ `ਤੇ ਆਏ ਹਨ , ਪਰ ਇਸ ਤੋਂ ਪਹਿਲਾਂ ਵੀ ਉਹ ਇੱਥੇ ਕਈ ਵਾਰੀ ਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ , ਉਨ੍ਹਾਂ ਨੇ ਦਾਦਰਾ ਅਤੇ ਨਗਰ ਹਵੇਲੀ ਵਿੱਚ ਵਿਕਾਸ ਸਕੀਮਾਂ ਦੇ ਪ੍ਰਭਾਵ ਬਾਰੇ ਵੇਰਵੇ ਮੰਗੇ ਸਨ ਅਤੇ ਤਦ ਤੋਂ ਕੇਂਦਰ ਸਰਕਾਰ ਨੇ ਉਨ੍ਹਾਂ ਇਲਾਕਿਆਂ ਵੱਲ ਧਿਆਨ ਦਿੱਤਾ ਹੈ, ਜਿੱਥੇ ਧਿਆਨ ਦੀ ਲੋੜ ਹੈ।

ਵਿਕਾਸ ਮੁੱਦੇ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹਰ ਭਾਰਤੀ ਦੀ ਮਕਾਨ ਸਹੂਲਤਾਂ ਤੱਕ ਪਹੁੰਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲ ਤੋਂ ਘੱਟ ਸਮੇਂ ਵਿੱਚ , ਉੱਜਵਲਾ ਸਕੀਮ ਅਧੀਨ ਐੱਲ ਪੀ ਜੀ ਲਾਭਪਾਤਰੀਆਂ ਦੀ ਗਿਣਤੀ 2 ਕਰੋੜ ਤੋਂ ਪਾਰ ਹੋ ਗਈ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਗ਼ਰੀਬਾਂ ਅਤੇ ਦਰਮਿਆਨੇ ਵਰਗ ਦੀ ਲੁੱਟ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਇਕੱਠੇ ਹੋਏ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਨਕਦੀ- ਰਹਿਤ ਲੈਣ-ਦੇਣ ਲਈ ਭੀਮ ਐਪ ਨੂੰ ਡਾਊਨਲੋਡ ਕਰਨ।

AKT/NT