ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਾਲਮ ਵਿੱਚ ਹੋਏ ਦੁਖਦਾਈ ਅੱਗ ਦੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਦਿੱਲੀ ਦੇ ਪਾਲਮ ਵਿੱਚ ਅੱਗ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨੇ ‘ਐੱਕਸ’ ‘ਤੇ ਲਿਖਿਆ;
“ਦਿੱਲੀ ਦੇ ਪਾਲਮ ਵਿੱਚ ਵਾਪਰੀ ਅੱਗ ਦੀ ਘਟਨਾ ਬੇਹੱਦ ਦੁਖਦਾਈ ਹੈ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਪ੍ਰਮਾਤਮਾ ਕਰੇ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਸਿਹਤਯਾਬ ਹੋ ਜਾਣ।
ਪੀਐੱਮਐੱਨਆਰਐੱਫ ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
The fire incident in Palam, Delhi, is saddening. I extend my condolences to those who have lost their loved ones. May the injured recover at the earliest.
An ex-gratia of Rs. 2 lakh from PMNRF would be given to the next of kin of each deceased. The injured would be given Rs.…
— PMO India (@PMOIndia) March 18, 2026
************
MJPS /PRK