ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਵਾਰਸ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ:
“ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਦੀ ਐਕਸ-ਗ੍ਰੇਸ਼ੀਆ ਰਕਮ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ”
The loss of lives due to a fire mishap in Delhi’s Shahdara district is extremely distressing. Condolences to those who have lost their loved ones. Praying for the speedy recovery of the injured.
An ex-gratia of Rs. 2 lakh from PMNRF would be given to the next of kin of each of…
— PMO India (@PMOIndia) May 3, 2026
*********
ਐੱਮਜੇਪੀਐੱਸ/ਪੀਆਰਕੇ