Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਲੀ ਵਿੱਚ ਹੋਈ ਅੱਗ-ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਦੇ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂਮੈਂ ਕਾਮਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਲੀ ਵਿੱਚ ਅੱਗ-ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ @narendramodi”

 

 

 

****

 

ਡੀਐੱਸ/ਐੱਸਟੀ