Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਈ ਭਾਗਾਂ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਦੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।”

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਜਨਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ 2 ਲੱਖ ਰੁਪਏ ਹਰੇਕ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਜਖ਼ਮੀ ਹੋਏ ਲੋਕਾਂ ਲਈ 50 ਹਜ਼ਾਰ ਰੁਪਏ ਹਰੇਕ ਲਈ ਮਨਜ਼ੂਰ ਕੀਤੇ ਹਨ ।

*****

ਏਕੇਟੀ/ਵੀਜੇ