Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸਰਦਾਰ ਪਟੇਲ ਦੇ ਸਨਮਾਨ ਵਿੱਚ 31 ਅਕਤੂਬਰ ਨੂੰ ਏਕਤਾ ਦੌੜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ 31 ਅਕਤੂਬਰ ਨੂੰ ਹੋਣ ਵਾਲੀ ‘ਰਨ ਫਾਰ ਯੂਨਿਟੀ’ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਇਹ ਸਮਾਗਮ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਕੀਤਾ ਜਾ ਰਿਹਾ ਹੈ, ਜੋ ਦੇਸ਼ ਲਈ ਸਰਦਾਰ ਪਟੇਲ ਵੱਲੋਂ ਕਲਪਨਾ ਕੀਤੀ ਗਈ ਏਕਤਾ ਅਤੇ ਇਕਜੁੱਟਤਾ ਦੀ ਸਥਾਈ ਭਾਵਨਾ ਦਾ ਪ੍ਰਤੀਕ ਹੈ।

ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਏਕਤਾ ਦਿਵਸ ਭਾਰਤ ਦੀ ਪੋਸਟ ਦਾ ਜਵਾਬ ਦਿੰਦਿਆਂ ਲਿਖਿਆ:

“31 ਅਕਤੂਬਰ ਨੂੰ ਏਕਤਾ ਦੌੜ ਵਿੱਚ ਸ਼ਾਮਲ ਹੋਵੋ ਅਤੇ ਇਕਜੁੱਟਤਾ ਦੀ ਭਾਵਨਾ ਦਾ ਜਸ਼ਨ ਮਨਾਓ! ਆਓ, ਸਰਦਾਰ ਪਟੇਲ ਦੇ ਅਖੰਡ ਭਾਰਤ ਦੇ ਸੁਪਨੇ ਦਾ ਸਨਮਾਨ ਕਰੀਏ।”

************

ਐੱਮਜੇਪੀਐੱਸ/ਐੱਸਆਰ