Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦ੍ਰਿਸ਼ਟੀ, ਵਿਚਾਰਾਂ, ਬੋਲਾਂ ਅਤੇ ਕਰਮਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਣ ਦੀ ਸ਼ਕਤੀ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦ੍ਰਿਸ਼ਟੀ, ਵਿਚਾਰਾਂ, ਬੋਲਾਂ ਅਤੇ ਕਰਮਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਣ ਦੀ ਸ਼ਕਤੀ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ: 

“ਸਾਡੇ ਨੌਜਵਾਨ ਸਾਥੀ ਦੇਸ਼ ਦਾ ਭਵਿੱਖ ਹੀ ਨਹੀਂ, ਵਰਤਮਾਨ ਦੀ ਸਭ ਤੋਂ ਵੱਡੀ ਸ਼ਕਤੀ ਵੀ ਹਨ। ਉਨ੍ਹਾਂ ਨੇ ਆਪਣੀ ਸੰਵੇਦਨਸ਼ੀਲਤਾ, ਸੇਵਾ-ਭਾਵਨਾ ਅਤੇ ਸਮਰੱਥਾ ਨਾਲ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਈ ਹੈ।

चक्षुषा मनसा वाचा कर्मणा च चतुर्विधम्।

प्रसादयति यो लोकं तं लोकोऽनुप्रसीदति।।”

ਜੋ ਵਿਅਕਤੀ ਆਪਣੇ ਦ੍ਰਿਸ਼ਟੀਕੋਣ, ਵਿਚਾਰਾਂ, ਬੋਲਾਂ ਅਤੇ ਕਰਮਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਦਾ ਹੈ, ਉਹ ਬਦਲੇ ਵਿੱਚ ਉਨ੍ਹਾਂ ਦਾ ਵਿਸ਼ਵਾਸ, ਸਤਿਕਾਰ ਅਤੇ ਸਦਭਾਵਨਾ ਪ੍ਰਾਪਤ ਕਰਦਾ ਹੈ।

**********

ਐੱਮਜੇਪੀਐੱਸ/ਐੱਸਐੱਸ/ਪੀਆਰਕੇ