Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦ੍ਰਿੜ੍ਹ ਸੰਕਲਪ, ਸਬਰ ਅਤੇ ਆਤਮ-ਵਿਸ਼ਵਾਸ ਦੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਭਾਰਤੀ ਟੀਮ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਸੰਕਲਪ, ਸਬਰ ਅਤੇ ਆਤਮ-ਵਿਸ਼ਵਾਸ ਦਾ ਸੁਮੇਲ ਹੀ ਜ਼ਿੰਦਗੀ ਵਿੱਚ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਇਹ ਵੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਵਿੱਚ ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“अभीप्सां स्वात्मनो रक्षाऽविरतं सुस्थिरं तया। यत्नमातिष्ठ धैर्येण ततः सिद्धिर्भवेद् ध्रुवम्।।”

ਇਸ ਦਾ ਭਾਵ ਹੈ ਕਿ ਜ਼ਿੰਦਗੀ ਵਿੱਚ ਤਰੱਕੀ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਦ੍ਰਿੜ੍ਹਤਾ ਅਤੇ ਲਗਨ ਨਾਲ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਬਰ ਨਾਲ ਕੀਤੀ ਗਈ ਲਗਾਤਾਰ ਮਿਹਨਤ ਯਕੀਨੀ ਤੌਰ ’ਤੇ ਸਫਲਤਾ ਦਾ ਰਾਹ ਪੱਧਰਾ ਕਰਦੀ ਹੈ।

ਪ੍ਰਧਾਨ ਮੰਤਰੀ ਨੇ ‘ਐੱਕਸ’ ‘ਤੇ ਲਿਖਿਆ:

“ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਸੰਕਲਪ, ਸਬਰ ਅਤੇ ਆਤਮ-ਵਿਸ਼ਵਾਸ ਦਾ ਸੁਮੇਲ ਹੀ ਜ਼ਿੰਦਗੀ ਵਿੱਚ ਸਫਲਤਾ ਦੀ ਕੁੰਜੀ ਹੈ। ਇਹ ਜਿੱਤ ਸਾਨੂੰ ਇਹ ਵੀ ਦੱਸਦੀ ਹੈ ਕਿ ਸਹੀ ਦਿਸ਼ਾ ਵਿੱਚ ਸਖ਼ਤ ਮਿਹਨਤ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ।

अभीप्सां स्वात्मनो रक्षाऽविरतं सुस्थिरं तया।

यत्नमातिष्ठ धैर्येण ततः सिद्धिर्भवेद् ध्रुवम् ।।”

 

***************

ਐੱਮਜੇਪੀਐੱਸ/ਐੱਸਟੀ