Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਧਰਤੀ ਮਾਤਾ ਦੀ ਸਦੀਵੀ ਭਾਵਨਾ ਨੂੰ ਪ੍ਰਗਟ ਕਰਨ ਨਾਲ ਸਬੰਧਿਤ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਰਤੀ ਮਾਤਾ ਦੀ ਸਦੀਵੀ ਭਾਵਨਾ ਨੂੰ ਪ੍ਰਗਟ ਕਰਨ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“यस्यां वृक्षा वानस्पत्या ध्रुवास्तिष्ठन्ति विश्वहा।

पृथिवीं धेनुं प्रदुहां न उदिच्छन्तु नमोऽस्तु पृथिव्यै॥”

ਸੁਭਾਸ਼ਤਮ ਦਾ ਅਰਥ ਹੈ, “ਜਿਸ ਧਰਤੀ ’ਤੇ ਰੁੱਖ ਅਤੇ ਬਨਸਪਤੀਆਂ ਹਮੇਸ਼ਾ ਦ੍ਰਿੜ੍ਹ ਅਤੇ ਸਥਿਰ ਖੜ੍ਹੀਆਂ ਰਹਿੰਦੀਆਂ ਹਨ, ਉਹ ਧਰਤੀ ਸਾਨੂੰ ਸਾਰੀਆਂ ਸੁੱਖ-ਸਹੂਲਤਾਂ ਅਤੇ ਸਾਧਨ ਪ੍ਰਦਾਨ ਕਰੇ। ਅਸੀਂ ਧਰਤੀ ਮਾਤਾ ਨੂੰ ਪ੍ਰਣਾਮ ਕਰਦੇ ਹਾਂ।”

ਸ਼੍ਰੀ ਮੋਦੀ ਨੇ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਸੰਭਾਲ ਵਿੱਚ ਹੀ ਮਨੁੱਖਤਾ ਦੀ ਭਲਾਈ ਹੈ। ਇਸ ਦੀ ਰੱਖਿਆ ਕਰਨਾ ਸਾਡਾ ਸਾਰਿਆਂ ਦਾ ਸਿਰਫ਼ ਫ਼ਰਜ਼ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡਾ ਪਵਿੱਤਰ ਸੰਕਲਪ ਵੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਧਰਤੀ ਸਾਡੀ ਮਾਂ ਹੈ ਅਤੇ ਮਨੁੱਖਤਾ ਦੀ ਭਲਾਈ ਇਸ ਦੀ ਸੁਰੱਖਿਆ ਵਿੱਚ ਹੈ। ਇਸ ਦੀ ਰੱਖਿਆ ਕਰਨਾ ਨਾ ਸਿਰਫ਼ ਸਾਡੀ ਜ਼ਿੰਮੇਵਾਰੀ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡੀ ਪਵਿੱਤਰ ਸੰਕਲਪ ਵੀ ਹੈ।

यस्यां वृक्षा वानस्पत्या ध्रुवास्तिष्ठन्ति विश्वहा।

पृथिवीं धेनुं प्रदुहां न उदिच्छन्तु नमोऽस्तु पृथिव्यै॥”

****

ਐੱਮਜੇਪੀਐੱਸ/ਵੀਜੇ