Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਰਾਤਿਆਂ ਦੌਰਾਨ ਮਾਂ ਕਾਲਰਾਤਰੀ ਦੀ ਪੂਜਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੌਰਾਨ ਮਾਂ ਕਾਲਰਾਤਰੀ ਦੀ ਪੂਜਾ ਕੀਤੀ।

ਪ੍ਰਧਾਨ ਮੰਤਰੀ ਨੇ ਅਰਦਾਸ ਕੀਤੀ ਕਿ ਦੇਵੀ ਦੇ ਆਸ਼ੀਰਵਾਦ ਨਾਲ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਆਤਮ-ਵਿਸ਼ਵਾਸ ਦਾ ਸੰਚਾਰ ਹੋਵੇ। ਉਨ੍ਹਾਂ ਨੇ ਉਨ੍ਹਾਂ ਦੀ ਦੈਵੀ ਕਿਰਪਾ ਨਾਲ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸਮ੍ਰਿਧੀ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਇੱਕ ਐੱਕਸ ਪੋਸਟ ਵਿੱਚ ਕਿਹਾ;

“ਨਰਾਤਿਆਂ ਵਿੱਚ ਅੱਜ ਮਾਂ ਕਾਲਰਾਤਰੀ ਦੀ ਵਿਸ਼ੇਸ਼ ਉਪਾਸਨਾ ਦਾ ਦਿਨ ਹੈ। ਉਨ੍ਹਾਂ ਦੇ ਆਸ਼ੀਰਵਾਦ ਨਾਲ ਸਾਰਿਆਂ ਦਾ ਜੀਵਨ ਨਵੀਂ ਊਰਜਾ ਅਤੇ ਨਵੇਂ ਆਤਮ-ਵਿਸ਼ਵਾਸ ਨਾਲ ਰੁਸ਼ਨਾ ਜਾਵੇ। ਦੇਵੀ ਮਾਂ ਦੀ ਦੈਵੀ ਕਿਰਪਾ ਨਾਲ ਸਭ ਖ਼ੁਸ਼ਹਾਲ ਹੋਣ, ਇਹੀ ਅਰਦਾਸ ਹੈ।”

****

ਐੱਮਜੇਪੀਐੱਸ/ਐੱਸਐੱਸ/ਐੱਸਟੀ