Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ  ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ  ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ  ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਦਾ ਨੀਂਹ ਪੱਥਰ ਰੱਖਿਆ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿਖੇ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ (ਆਈਆਈਸੀਸੀ) ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਕਿਹਾ ਕਿ ਇਹ ਕੇਂਦਰ ਭਾਰਤ ਦੀ ਆਰਥਕ ਪ੍ਰਗਤੀ, ਸਮ੍ਰਿੱਧ ਸਭਿਆਚਾਰਕ ਵਿਰਾਸਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਸਾਡੀ ਚੇਤਨਾ ਨੂੰ ਦਿਖਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਵਿਜ਼ਨ ਦਾ ਅੰਗ ਹੈ ਜੋ ਵਿਸ਼ਵ ਪੱਧਰ ਦੇ ਬੁਨਿਆਦੀ ਢਾਂਚੇ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਮਹੱਤਵ ਦਿੰਦਾ ਹੈ

ਪ੍ਰਧਾਨ ਮੰਤਰੀ ਨੇ ਯਾਦ ਦਿਵਾਇਆ ਕਿ ਕਿਵੇਂ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦੀ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਇਸ ਸੰਦਰਭ ਵਿੱਚ, ਸਭ ਤੋਂ ਲੰਬੀ ਸੁਰੰਗ, ਸਭ ਤੋਂ ਲੰਬੀ ਗੈਸ ਪਾਈਪ ਲਾਈਨ, ਮੋਬਾਈਲ ਫੋਨ ਬਣਾਉਣ ਵਾਲੀ ਸਭ ਤੋਂ ਵੱਡੀ ਇਕਾਈ ਅਤੇ ਹਰੇਕ ਪਰਿਵਾਰ ਵਿੱਚ ਬਿਜਲੀ ਪਹੁੰਚਣ ਦੀ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਇਹ ਸਾਰੇ ਨਵੇਂ ਭਾਰਤ ਦੇ ਕੌਸ਼ਲ, ਅਕਾਰ ਅਤੇ ਗਤੀ ਦੀ ਮਿਸਾਲ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਦੇ ਕਈ ਦੇਸ਼ਾਂ ਨੇ ਸੰਮੇਲਨਾਂ ਦੇ ਆਯੋਜਨ ਲਈ ਵਿਆਪਕ ਸਮਰੱਥਾ ਵਿਕਸਿਤ ਕੀਤੀ ਹੈ। ਇਸ ਵਿਸ਼ੇ ‘ਤੇ ਕਾਫੀ ਸਮੇਂ ਤੱਕ ਭਾਰਤ ਵਿੱਚ ਨਹੀਂ ਸੋਚਿਆ ਗਿਆ ਹੁਣ ਇਹ ਪਰਿਵਰਤਨ ਹੋ ਰਿਹਾ ਹੈ

ਪ੍ਰਧਾਨ ਮੰਤਰੀ ਨੇ ਇਸ ਸੰਦਰਭ ਵਿੱਚ ਜਨਤਕ ਖੇਤਰ ਦੇ ਬੈਂਕਾਂ ਦੇ ਰਲੇਵੇਂ ਬਾਰੇ ਹਾਲ ਹੀ ਵਿੱਚ  ਕੀਤੇ ਗਏ ਫੈਸਲੇ ਦਾ ਜ਼ਿਕਰ ਕੀਤਾ ਉਨ੍ਹਾਂ ਨੇ ਕਿਹਾ ਕਿ ਬੈਂਕਾਂ ਦੇ ਰਲੇਵੇਂ ਬਾਰੇ ਲਗਭਗ ਢਾਈ ਦਹਾਕੇ ਪਹਿਲਾਂ ਕਰੀਬ ਦੋ ਦਹਾਕੇ ਪਹਿਲਾਂ ਸੋਚਿਆ ਗਿਆ ਸੀ। ਲੇਕਿਨ ਇਹ ਲਾਗੂ ਨਹੀਂ ਕੀਤਾ ਗਿਆ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਰਕਾਰ ਦੇਸ਼ ਦੇ ਹਿੱਤ ਵਿੱਚ ਕਠੋਰ ਫੈਸਲੇ ਲੈਣ ਤੋਂ ਪਿੱਛੇ ਨਹੀਂ ਹਟਦੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਇਹ ਵਿਕਾਸ ਸਿਰਫ ਇਸ ਲਈ ਹੋਇਆ ਹੈ ਕਿਉਂਕਿ ਰਾਸ਼ਟਰੀ ਹਿਤ ਨੂੰ ਸਭ ਤੋਂ ਉਪਰ ਰੱਖਿਆ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਹਿਤ ਵਿੱਚ ਕਠੋਰ ਫੈਸਲੇ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਉਨ੍ਹਾਂ ਕਿਹਾ ਕਿ ਚੁਣੌਤੀਆਂ ਦੇ ਬਾਵਜੂਦ ਅਰਥਵਿਵਸਥਾ ਮਜ਼ਬੂਤ ​​ਹੈ। ਕਾਰੋਬਾਰ ਕਰਨ  ਦੀ ਅਸਾਨੀ ਦੀ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕੋਸ਼ਿਸ਼ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਣ  ‘ਤੇ ਕੰਮ ਕਰ ਰਹੀ ਹੈ

 

*****

ਏਕੇਟੀ/ਏਪੀ