Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਵਿਧਾਨ ਸਭਾ ਦੇ ਸਪੀਕਰ, ਇੰਜੀਨੀਅਰ ਵਿਖੋ-ਓ ਯਹੋਸੂ (Er. Vikho-o Yhoshu) ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਵਿਧਾਨ ਸਭਾ ਦੇ ਸਪੀਕਰ, ਇੰਜੀਨੀਅਰ ਵਿਖੋ-ਓ-ਯਹੋਸ਼ੂ (Er. Vikho-o Yhoshu) ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਨਾਗਾਲੈਂਡ ਵਿਧਾਨ ਸਭਾ ਦੇ ਸਪੀਕਰ, ਇੰਜੀਨੀਅਰ ਵਿਖੋ-ਓ-ਯਹੋਸ਼ੂ ਦੇ ਅਕਾਲ ਚਲਾਣੇ ’ਤੇ ਦੁਖੀ ਹਾਂ। ਉਹ ਇੱਕ ਮਿਹਨਤੀ ਨੇਤਾ ਸਨ ਜਿਨ੍ਹਾਂ ਨੇ ਆਪਣਾ ਜੀਵਨ ਨਾਗਾਲੈਂਡ ਦੀ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”

******

ਵੀਆਰਆਰਕੇ/ਐੱਸਐੱਚ