Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਪੁਰਸਕਾਰ-2016 ਪ੍ਰਾਪਤਕਰਤਾਵਾਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਪੁਰਸਕਾਰ-2016 ਪ੍ਰਾਪਤਕਰਤਾਵਾਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਸਾਲ 2016 ਲਈ ਸਤ੍ਰੀ ਸ਼ਕਤੀ ਪੁਰਸਕਾਰ ਅਤੇ ਨਾਰੀ ਸ਼ਕਤੀ ਪੁਰਸਕਾਰ (Stree Shakti Puraskar and Nari Shakti Puraskar for the year 2016) ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਦੋਨਾਂ ਵਿਅਕਤੀਗਤ ਅਤੇ ਆਪਣੇ ਸਬੰਧਤ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਲਈ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਭਾਰਤ ਅਗਲੇ ਤਿੰਨ ਦਹਾਕਿਆਂ ਵਿੱਚ ਸਲਾਨਾ 8% ਦਰ ਨਾਲ ਵਿਕਾਸ ਕਰੇ ਤਾਂ ਇਹ ਦੁਨੀਆ ਦਾ ਸਭ ਤੋਂ ਅਗਾਂਹਵਧੂ ਦੇਸ਼ ਹੋਏਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਢੁਕਵੇਂ ਰੂਪ ਵਿੱਚ ਸਮਰੱਥ ਹੋਣਾ ਚਾਹੀਦਾ ਹੈ ਤਾਂ ਕਿ ਉਹ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਿਆਦਾ ਤੋਂ ਜ਼ਿਆਦਾ ਯੋਗਦਾਨ ਪਾ ਸਕਣ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਸੂਤਾ ਛੁੱਟੀ ਬਿਲ ਜਿਸ ਨੂੰ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ, ਉਸ ਨਾਲ ਭੁਗਤਾਨਸ਼ੁਦਾ ਪ੍ਰਸੂਤਾ ਛੁੱਟੀ 12 ਹਫ਼ਤਿਆਂ ਤੋਂ ਵਧਾ ਕੇ 26 ਹਫ਼ਤਿਆਂ ਤੱਕ ਕੀਤੀ ਜਾਏਗੀ।

ਇਸ ਮੌਕੇ ‘ਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਮੇਨਕਾ ਗਾਂਧੀ ਮੌਜੂਦ ਸਨ।

ਏਕੇਟੀ/ਐੱਚਐੱਸ