Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਦੇ ਸਸ਼ਕਤੀਕਰਨ ਅਤੇ ਮਹਿਲਾਵਾਂ ਦੀ ਨੁਮਾਇੰਦਗੀ ਨੂੰ ਅੱਗੇ ਵਧਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਨੇ ਅੱਜ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਨੂੰ ਵਧੇਰੇ ਸਿਆਸੀ ਨੁਮਾਇੰਦਗੀ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਪ੍ਰਤੀ ਆਪਣੀ ਸਰਕਾਰ ਦਾ ਅਟੁੱਟ ਸੰਕਲਪ ਦੁਹਰਾਇਆ।

ਸੰਸਦ ਦੇ ਆਉਣ ਵਾਲੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਐੱਕਸ ’ਤੇ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਦੇ ਰਾਖਵੇਂਕਰਨ ਦੀ ਮੰਗ ਦਹਾਕਿਆਂ ਪੁਰਾਣੀ ਹੈ ਅਤੇ ਦੇਸ਼ ਭਰ ਦੀਆਂ ਅਣਗਿਣਤ ਮਹਿਲਾਵਾਂ ਨੇ ਚਿੱਠੀਆਂ ਅਤੇ ਨਿੱਜੀ ਸੰਵਾਦ ਦੇ ਮਾਧਿਅਮ ਨਾਲ ਇਸ ਮੰਗ ਨੂੰ ਲਗਾਤਾਰ ਉਠਾਇਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਸੰਕਲਪ ਦ੍ਰਿੜ੍ਹ ਹੈ ਅਤੇ ਉਸ ਨੂੰ ਦੇਸ਼ ਭਰ ਦੀ ਨਾਰੀ ਸ਼ਕਤੀ ਦਾ ਸਮਰਥਨ ਹਾਸਲ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਕਿਹਾ:

“ਅਸੀਂ ਆਪਣੀ ਨਾਰੀ ਸ਼ਕਤੀ ਨਾਲ ਇੱਕ ਵਾਅਦਾ ਕੀਤਾ ਸੀ ਅਤੇ ਉਸ ਨੂੰ ਪੂਰਾ ਕਰਨ ਲਈ ਅਸੀਂ ਵਚਨਬੱਧ ਹਾਂ…”

******
 

ਐੱਨਕੇਆਰ/ਐੱਸਐੱਸ/ਐੱਸਐੱਸ