Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਆਂ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਅਤੇ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਬਾਰੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ, ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਅਤੇ ਨਾਗਰਿਕਾਂ ਲਈ ਜਨਤਕ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਦੀ ਦਿਸ਼ਾ ਵਿੱਚ ਸਰਕਾਰ ਦੇ ਯਤਨਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਡਿਜੀਟਲ ਅਤੇ ਭੌਤਿਕ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤੇ ਜਾਣ ਨਾਲ ਵਕੀਲਾਂ ਅਤੇ ਜੱਜਾਂ ਦੀ ਕਾਰਜ-ਪ੍ਰਣਾਲੀ ਵਿੱਚ ਸ਼ਲਾਘਾਯੋਗ ਸੁਧਾਰ ਹੋਇਆ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

 “ਇਸ ਲੇਖ ਵਿੱਚ ਕੇਂਦਰੀ ਰਾਜ ਮੰਤਰੀ ਸ਼੍ਰੀ @arjunrammeghwal ਨੇ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ, ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਅਤੇ ਨਾਗਰਿਕਾਂ ਲਈ ਜਨਤਕ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਸਰਕਾਰ ਦੇ ਯਤਨਾਂ ਦਾ ਵਿਸਥਾਰ ਨਾਲ ਵਰਣਨ ਕੀਤਾ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਡਿਜੀਟਲ ਅਤੇ ਭੌਤਿਕ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਯਤਨਾਂ ਨਾਲ ਵਕੀਲਾਂ ਅਤੇ ਜੱਜਾਂ ਲਈ ਕੰਮ ਕਰਨਾ ਆਸਾਨ ਹੋ ਗਿਆ ਹੈ।”

****

ਐੱਮਜੇਪੀਐੱਸ/ਐੱਸਐੱਸ/ਐੱਸਟੀ