Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਕਲੈਂਡ ਵਿੱਚ ਆਯੋਜਿਤ “ਕੀਆ ਓਰਾ ਮੋਦੀ” ਪ੍ਰੋਗਰਾਮ ਵਿੱਚ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਕ੍ਰਿਸਟੋਫਰ ਲਕਸਨ ਵੀ ਖ਼ਾਸ ਤੌਰ ’ਤੇ ਹਾਜ਼ਰ ਸਨ। 10,000 ਤੋਂ ਵੱਧ ਭਾਰਤੀ ਪ੍ਰਵਾਸੀਆਂ ਦੀ ਇਸ ਇਕੱਠ ਵਿੱਚ ਨਿੱਘ, ਊਰਜਾ ਅਤੇ ਉਤਸ਼ਾਹ ਸੀ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।

ਭਾਰਤੀ ਭਾਈਚਾਰਾ ਇੱਕ ਸਰਗਰਮ ਸ਼ਕਤੀ ਵਜੋਂ ਉੱਭਰਿਆ ਹੈ ਅਤੇ ਨਿਊਜ਼ੀਲੈਂਡ ਵਿੱਚ ਜ਼ਿੰਦਗੀ ਦੇ ਹਰ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਨੂੰ ਹੋਰ ਖ਼ੁਸ਼ਹਾਲ ਕਰਦਿਆਂ ਆਪਣੇ ਸੱਭਿਆਚਾਰ, ਤਿਉਹਾਰਾਂ ਅਤੇ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਭਾਈਚਾਰੇ ਦੀ ਨਿਸਵਾਰਥ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਸਵੈ-ਸੇਵਾ, ਦਾਨ ਅਤੇ ਭਾਈਚਾਰਕ ਭਲਾਈ ਦੇ ਖੇਤਰ ਵਿੱਚ ਉਨ੍ਹਾਂ ਦੇ ਮਿਸਾਲੀ ਕਾਰਜਾਂ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਭਾ ਭਾਵੇਂ ਭਾਰਤੀ ਪ੍ਰਵਾਸੀਆਂ ਦੀ ਹੋਵੇ, ਪਰ ਅਸਲ ਵਿੱਚ ਇਹ ਭਾਰਤ-ਨਿਊਜ਼ੀਲੈਂਡ ਦੀ ਮਿੱਤਰਤਾ, ਖੇਡ ਸਬੰਧਾਂ ਅਤੇ ਆਰਥਿਕ ਭਾਈਵਾਲੀ ਦਾ ਸਮਾਰੋਹ ਹੈ। ਉਨ੍ਹਾਂ ਨੇ ਕਿਹਾ ਕਿ 2026 ਵਿੱਚ ਖੇਡ ਸਹਿਯੋਗ ਦੇ 100 ਸਾਲ ਪੂਰੇ ਹੋ ਰਹੇ ਹਨ ਅਤੇ ਦੋਵੇਂ ਦੇਸ਼ ਆਪਣੇ ਖੇਡ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਇਛੁੱਕ ਹਨ। ਉਨ੍ਹਾਂ ਨੇ ਸਥਾਨਕ ਮਾਓਰੀ ਸੱਭਿਆਚਾਰ ਦੇ ਸਮਾਵੇਸ਼ੀ ਅਤੇ ਟਿਕਾਊ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਵੀ ਵਿਕਾਸ ਦੇ ਅਜਿਹੇ ਰਾਹ ’ਤੇ ਚੱਲ ਰਿਹਾ ਹੈ, ਜੋ ਵਿਰਾਸਤ ਨੂੰ ਵਿਕਾਸ ਨਾਲ ਜੋੜਦਾ ਹੈ।
ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮਿੱਤਰਤਾ, ਵਿਸ਼ਵਾਸ ਅਤੇ ਸਹਿਯੋਗ ਦੇ ਪੁਲ ਵਜੋਂ ਕੰਮ ਕਰਦੇ ਰਹਿਣ ਅਤੇ ਦੋਵਾਂ ਦੇਸ਼ਾਂ ਦੇ ਲਾਭ ਲਈ ਰਣਨੀਤਕ ਭਾਈਵਾਲੀ ਦੀ ਪੂਰੀ ਸਮਰੱਥਾ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਦੇਣ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ