Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ”ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ” ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ”ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ” ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਵੱਲੋਂ ਆਯੋਜਿਤ “ਭਾਰਤ-ਨਿਊਜ਼ੀਲੈਂਡ: ਇੱਕ ਸਫ਼ਲ ਭਾਈਵਾਲੀ” ਵਿਸ਼ੇ ’ਤੇ ਅਧਾਰਿਤ ਇੱਕ ਵਿਸ਼ੇਸ਼ ਭੋਜਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਰਾਜਨੀਤੀ, ਵਪਾਰ, ਉਦਯੋਗ, ਸਿੱਖਿਆ, ਤਕਨਾਲੋਜੀ, ਖੇਡਾਂ ਅਤੇ ਕਲਾ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।

ਪ੍ਰਧਾਨ ਮੰਤਰੀ ਲਕਸਨ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਗੂੜ੍ਹੇ ਅਤੇ ਅਟੁੱਟ ਸਬੰਧਾਂ ਦਾ ਜ਼ਿਕਰ ਕੀਤਾ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਤੇ ਆਪਸੀ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਇੱਕ ਸਾਂਝਾ ਦ੍ਰਿਸ਼ਟੀਕੋਣ ਪੇਸ਼ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਦੇਸ਼ਾਂ ਵਿਚਕਾਰ ਪੂਰਕਤਾ ਅਤੇ ਉਨ੍ਹਾਂ ਦੇ ਅਟੁੱਟ ਲੋਕ-ਸੰਪਰਕਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਉਣ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਜਾਰੀ ਸਹਿਯੋਗ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਰਿਕਾਰਡ ਸਮੇਂ ਵਿੱਚ ਸੰਪੰਨ ਹੋਇਆ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ (ਐੱਫਟੀਏ) ਦੋਵਾਂ ਦੇਸ਼ਾਂ ਦੇ ਕਾਰੋਬਾਰਾਂ, ਨੌਜਵਾਨਾਂ ਅਤੇ ਕਿਸਾਨਾਂ ਲਈ ਨਵੇਂ ਮੌਕੇ ਖੋਲ੍ਹੇਗਾ ਅਤੇ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ।

ਸ਼ਾਨਦਾਰ ਭੋਜਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਲਕਸਨ ਨੇ ਆਯੋਜਨ ਸਥਾਨ ’ਤੇ ਪ੍ਰਦਰਸ਼ਿਤ ਅਤਿ-ਆਧੁਨਿਕ ਖੇਡ ਉਪਕਰਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਿਊਜ਼ੀਲੈਂਡ ਦੇ ਨਾਮਵਰ ਖਿਡਾਰੀਆਂ ਅਤੇ ਉੱਚ ਪ੍ਰਦਰਸ਼ਨ ਵਾਲੀਆਂ ਖੇਡਾਂ ਨਾਲ ਜੁੜੇ ਹੋਰ ਹਿਤਧਾਰਕਾਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਧਿਰਾਂ ਵਿਚਕਾਰ 100 ਸਾਲਾਂ ਦੇ ਖੇਡ ਸਹਿਯੋਗ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਯਾਤਰਾ ਦੌਰਾਨ ਸੰਪੰਨ ਹੋਈ ਖੇਡ ਸਾਂਝੀ ਕਾਰਜ ਯੋਜਨਾ ਨਾਲ ਦੋਵਾਂ ਦੇਸ਼ਾਂ ਨੂੰ ਕ੍ਰਿਕਟ ਤੋਂ ਪਰ੍ਹੇ ਸਬੰਧਾਂ ਦਾ ਵਿਸਤਾਰ ਕਰਨ ਵਿੱਚ ਮਦਦ ਮਿਲੇਗੀ। ਇਹ ਯਾਤਰਾ ਖੇਡ ਸਹਿਯੋਗ ਨੂੰ ਵਧਾਉਣ ਦੀ ਦੋਵਾਂ ਧਿਰਾਂ ਦੀ ਇੱਛਾ ਦੇ ਅਨੁਕੂਲ ਸੀ, ਵਿਸ਼ੇਸ਼ ਤੌਰ ’ਤੇ ਭਾਰਤ ਵੱਲੋਂ 2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ।

********

ਐੱਮਜੇਪੀਐੱਸ/ਐੱਸਐੱਸ/ਐੱਸਟੀ